17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਾਹਿਤਕਾਰ ਪਾਲੀ ਖ਼ਾਦਿਮ ‘ਰਾਜ ਕਮਲ ਮੈਮੋਰੀਅਲ ਯੁਵਾ ਪੁਰਸਕਾਰ 2026’ ਨਾਲ ਸਨਮਾਨਿਤ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਨਾਵਲਕਾਰ ਰਾਜ ਕਮਲ ਸਾਹਿਤ ਸਭਾ ਬਰਨਾਲਾ ਵਲੋਂ ਸਾਂਝੇ ਤੌਰ ’ਤੇ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਸਾਹਿਤ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਰਾਸ਼ਟਰੀ ਪੁਰਸਕਾਰ ਜੇਤੂ ਸਾਹਿਤਕਾਰ ਪਾਲੀ ਖ਼ਾਦਿਮ ਨੂੰ ਵੱਕਾਰੀ ‘ਰਾਜ ਕਮਲ ਮੈਮੋਰੀਅਲ ਯੁਵਾ ਪੁਰਸਕਾਰ 2026’ ਨਾਲ ਸਨਮਾਨਿਤ ਕੀਤਾ ਗਿਆ।

ਪਿੰਡ ਚੀਮਾ ਵਿਖੇ ਸਾਲਾਨਾ ਜੋੜ ਮੇਲੇ ਸੰਬੰਧੀ ਜਾਣਕਾਰੀ ਦੇਣ ਮੌਕੇ ਪ੍ਰਬੰਧਕ ਅਤੇ ਸੇਵਾਦਾਰ। ਤਸਵੀਰ : ਸੋਨੀ ਚੀਮਾ 17-10-2026
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਨਾਵਲਕਾਰ ਰਾਜ ਕਮਲ ਸਾਹਿਤ ਸਭਾ ਬਰਨਾਲਾ ਵਲੋਂ ਸਾਂਝੇ ਤੌਰ ’ਤੇ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਸਾਹਿਤ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਰਾਸ਼ਟਰੀ ਪੁਰਸਕਾਰ ਜੇਤੂ ਸਾਹਿਤਕਾਰ ਪਾਲੀ ਖ਼ਾਦਿਮ ਨੂੰ ਵੱਕਾਰੀ ‘ਰਾਜ ਕਮਲ ਮੈਮੋਰੀਅਲ ਯੁਵਾ ਪੁਰਸਕਾਰ 2026’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਹਲਕਾ ਭਦੌੜ ਦੇ ਵਿਧਾਇਕ ਸ: ਲਾਭ ਸਿੰਘ ਉੱਗੋਕੇ ਨੇ ਕੀਤੀ। ਇਸ ਸਾਹਿਤਕ ਇਕੱਠ ਵਿਚ ਪੰਜਾਬੀ ਸਾਹਿਤ, ਸਿੱਖਿਆ, ਪੱਤਰਕਾਰੀ ਅਤੇ ਸਮਾਜ ਸੇਵਾ ਨਾਲ ਜੁੜੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸਾਹਿਤਕਾਰ ਕਿਸੇ ਵੀ ਸਮਾਜ ਦੀ ਚੇਤਨਾ ਦੇ ਅਸਲ ਪਹਿਰੇਦਾਰ ਹੁੰਦੇ ਹਨ। ਲੇਖਕ ਆਪਣੀ ਕਲਮ ਰਾਹੀਂ ਸਮਾਜ ਦੀਆਂ ਹਕੀਕਤਾਂ, ਮਨੁੱਖੀ ਭਾਵਨਾਵਾਂ ਅਤੇ ਆਮ ਲੋਕਾਂ ਦੇ ਸੰਘਰਸ਼ਾਂ ਨੂੰ ਆਵਾਜ਼ ਦਿੰਦੇ ਹਨ। ਉਨ੍ਹਾਂ ਲਾਇਨਜ਼ ਕਲੱਬ ਬਰਨਾਲਾ ਸੁਪਰੀਮ, ਨਾਵਲਕਾਰ ਰਾਜ ਕਮਲ ਸਾਹਿਤ ਸਭਾ ਅਤੇ ਟੰਡਨ ਇੰਟਰਨੈਸ਼ਨਲ ਸਕੂਲ ਵਲੋਂ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਸਾਂਝੇ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪ੍ਰਸਿੱਧ ਨਾਵਲਕਾਰ ਸਵਰਗੀ ਰਾਜ ਕਮਲ ਦੀ ਸਾਹਿਤਕ ਵਿਰਾਸਤ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ ਗਿਆ। ਉਨ੍ਹਾਂ ਦੇ ਚਰਚਿਤ ਨਾਵਲਾਂ ਵਿਚ ‘ਅੰਜਾਮ’, ‘ਬਹੁਰੂਪੀਆ’, ‘ਮੇਰੇ ਹਮਸਫ਼ਰ’ ਅਤੇ ‘ਸੰਦੇਸ਼’ ਵਰਗੀਆਂ ਮਹੱਤਵਪੂਰਨ ਰਚਨਾਵਾਂ ਸ਼ਾਮਿਲ ਹਨ। ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦੇ ਪ੍ਰਧਾਨ ਅਤੇ ਟੰਡਨ ਇੰਟਰਨੈਸ਼ਨਲ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼ਿਵ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ: ਰਾਜ ਕਮਲ ਦਾ ਸਾਹਿਤ ਪ੍ਰਤੀ ਪਿਆਰ ਅਤੇ ਸਮਰਪਣ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਿਹਾ ਹੈ।ਸਮਾਗਮ ਦੇ ਪ੍ਰੋਜੈਕਟ ਚੇਅਰਮੈਨ ਲਾਇਨ ਰਵਿੰਦਰ ਬਾਂਸਲ ਨੇ ਕਿਹਾ ਕਿ ਸਾਹਿਤਕਾਰਾਂ ਦਾ ਸਨਮਾਨ ਕਰਨਾ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਉੱਘੇ ਸਾਹਿਤਕਾਰ ਭੁਪਿੰਦਰ ਸਿੰਘ ਮਾਨ, ਡਾ: ਭੁਪਿੰਦਰ ਸਿੰਘ ਬੇਦੀ ਅਤੇ ਹੋਰ ਸਾਹਿਤਕ ਸ਼ਖ਼ਸੀਅਤਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋ: ਭਾਰਤ ਭੂਸ਼ਣ, ਗੁਰਪ੍ਰੀਤ ਸਿੰਘ, ਲਾਇਨ ਸੁਰਿੰਦਰ ਮਿੱਤਲ, ਲਾਇਨ ਭੋਜ ਰਾਜ, ਲਾਇਨ ਸੰਜੇ ਬਾਂਸਲ, ਲਾਇਨ ਹਰਮੇਲ ਸਿੰਘ, ਲਾਇਨ ਕੁਲਦੀਪ ਸਹੌਰੀਆ, ਕਲੱਬ ਦੇ ਪੀ.ਆਰ.ਓ. ਲਾਇਨ ਜਤਿੰਦਰ ਗੋਇਲ, ਲਾਇਨ ਅਸ਼ੋਕ ਸ਼ਰਮਾ ਅਤੇ ਲਾਇਨ ਸੁਖਦਰਸ਼ਨ ਸਦਿਓੜਾ, ਹਰਿੰਦਰ ਨਿੱਕਾ, ਅਮਿਤ ਮਿੱਤਰ, ਜਗਸੀਰ ਸੰਧੂ, ਲੇਖਕ ਬੇਅੰਤ ਸਿੰਘ ਬਾਜਵਾ, ਡਾ: ਭੁਪਿੰਦਰ ਸਿੰਘ ਬੇਦੀ, ਲੇਖਕ ਭੁਪਿੰਦਰ ਸਿੰਘ ਮਾਨ, ਗੁਰਪ੍ਰੀਤ ਸਿੰਘ ਲਾਡੀ, ਰਾਜਿੰਦਰ ਬਰਾੜ, ਮਨੋਜ ਸ਼ਰਮਾ, ਗੁਰਮੀਤ ਸਿੰਘ, ਲੈਕਚਰਾਰ ਸੁਖਵਿੰਦਰ ਸਿੰਘ, ਲੇਖਕ ਹਰੀਸ਼ ਸ਼ਰਮਾ, ਐਡਵੋਕੇਟ ਕੁਲਵੰਤ ਰਾਏ ਗੋਇਲ, ਐਡਵੋਕੇਟ ਵੰਸ਼ੂ ਗੋਇਲ, ਲੇਖਕ ਸੁਖਦੇਵ ਸਿੰਘ, ਜਤਿੰਦਰ ਜਿੰਮੀ, ਰਘੁਬੀਰ ਹੈਪੀ ਸਮੇਤ ਵੱਖ-ਵੱਖ ਖੇਤਰਾਂ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਸਾਹਿਤ ਪ੍ਰੇਮੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਬਰਨਾਲਾ ਚੈਂਪੀਅਨਜ਼ ਕੱਪ ’ਚ ‘ਹੰਡਿਆਇਆ ਜਸਵੀਰ’ ਟੀਮ ਬਣੀ ਚੈਂਪੀਅਨ 3 ਲੱਖ ਦਾ ਨਕਦ ਇਨਾਮ ਅਤੇ 11 ਲੱਖ ਦੀ ਗਰਾਂਟ ਨਾਲ ਸਨ... ਅਗਲੀ ਖ਼ਬਰ ਆਰੀਆਭੱਟ ਕਾਲਜ ਦਾ ਐਮ.ਕਾਮ. ਦੂਜਾ ਅਤੇ ਬੀ.ਸੀ.ਏ. ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।