18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਾਈ.ਐੱਸ ਸਕੂਲ ਅੰਤਰ ਸਕੂਲ ਇੰਗਲਿਸ਼ ਡਿਬੇਟ 2026 ਮੁਕਾਬਲਿਆਂ ’ਚ ਅੱਵਲ

ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਇੰਗਲਿਸ਼ ਡਿਬੇਟ 2026 ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ।

ਵਾਈ.ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਟਾਫ। ਅਜੀਤ ਤਸਵੀਰ 18-10-2026
ਬਰਨਾਲਾ, 17 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐੱਸ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਇੰਗਲਿਸ਼ ਡਿਬੇਟ 2026 ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਇਹ ਜਾਣਕਾਰੀ ਪ੍ਰਿੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਗਿਆਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਨੇ ਬੈਸਟ ਸਪੀਕਰ ਐਵਾਰਡ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸੇ ਮੁਕਾਬਲੇ ਵਿਚ ਵਾਈ.ਐੱਸ ਸਕੂਲ ਦੀ ਡਿਬੇਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿਚ ਪ੍ਰਥਮ, ਭਵਿਕਾ, ਅਤੇ ਜਪਮਨਵੀਰ ਨੇ ਆਪਣੀ ਬਿਹਤਰੀਨ ਤਿਆਰੀ, ਤਰਕਸ਼ੀਲ ਵਿਚਾਰਾਂ ਅਤੇ ਟੀਮ ਭਾਵਨਾ ਦੇ ਦਮ ’ਤੇ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਵਿੰਮੀਪੁਰੀ ਨੇ ਜੇਤੂ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਰੌਚਕ ਅਤੇ ਸਿੱਖਿਆਦਾਇਕ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਵਿਦਿਆਰਥਣ ਐਸ਼ਵਿਨ ਕੌਰ ਨੇ ਏਸ਼ੀਆ ਪੈਸੀਫਿਕ ਡੈਫ ਚੈਂਪੀਅਨਸ਼ਿਪ ’ਚ ਜਿੱਤੇ ਚਾਰ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।