18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਸਿੱਖਿਆ ਸੰਸਥਾਵਾਂ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ-ਡਾ. ਰਾਜਪਾਲ

ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ)- ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ. ਐੱਡ.

ਅਜੀਤ ਡੈਸਕ 18-10-2026
ਲਹਿਰਾਗਾਗਾ, 17 ਅਕਤੂਬਰ (ਅਸ਼ੋਕ ਗਰਗ)- ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਵਿਖੇ ਨਸ਼ਾ ਮੁਕਤੀ ਮੁਹਿੰਮ ਤਹਿਤ ਬੀ.ਐੱਡ. ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ‘ਨੌਜਵਾਨ ਪੀੜ੍ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ—ਜ਼ਿੰਮੇਵਾਰ ਕੌਣ?’ ਵਿਸ਼ੇ ’ਤੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੇ ਵਧਦੇ ਰੁਝਾਨ ਅਤੇ ਇਸ ਦੇ ਨੌਜਵਾਨਾਂ ਦੇ ਭਵਿੱਖ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਪਰਿਵਾਰ, ਅਧਿਆਪਕਾਂ, ਸਮਾਜ ਅਤੇ ਸਰਕਾਰ ਦੀ ਭੂਮਿਕਾ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਕਿਸੇ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨਾ ਚਾਹੀਦਾ ਹੈ। ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਰਾਹੁਲ ਗਰਗ ਦੀ ਰਹਿਨੁਮਾਈ ਹੇਠ ਕਰਵਾਈ ਗਈ ਇਸ ਗਤੀਵਿਧੀ ਦੌਰਾਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ’ਤੇ ਜ਼ੋਰ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ . ਰਾਜਪਾਲ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ। ਭਵਿੱਖ ਦੇ ਅਧਿਆਪਕਾਂ ਵਜੋਂ ਬੀ.ਐੱਡ. ਵਿਦਿਆਰਥੀਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ।
ਪਿਛਲੀ ਖ਼ਬਰ ਯਾਦਵਿੰਦਰ ਸ਼ੰਟੀ ਭਾਜਪਾ ਦੇ ਸੂਬਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਰਾਮ ਲੀਲ੍ਹਾ ਤੋਂ ਚੰਗੀ ਸੇਧ ਲੈਣੀ ਚਾਹੀਦੀ- ਕੌਂਸਲਰ ਗੁਰਮੀਤ ਸਿੰਘ ਰੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।