20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਐਮ.ਪੀ. ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨਾ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਬਰਨਾਲਾ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਧਰਨਾ ਦਿੱਤਾ ਗਿਆ। ਉਪਰੰਤ ਮੀਤ ਹੇਅਰ ਦੀ ਰਿਹਾਇਸ਼ ਵਾਲੀ ਗਲੀ ਦੇ ਗੇਟ ਉੱਪਰ ‘ਲਾਹਨਤੀ ਪੱਤਰ’ ਲਗਾਇਆ ਗਿਆ।

ਮੀਤ ਹੇਅਰ ਦੀ ਰਿਹਾਇਸ਼ ਵਾਲੀ ਗਲੀ ਦੇ ਗੇਟ ’ਤੇ ਰੋਸ ਪੱਤਰ ਲਗਾਉਂਦੇ ਹੋਏ ਆਗੂ। ਤਸਵੀਰਾਂ : ਰਿੰਪੀ ਸਟੂਡੀਓ 20-10-2026
ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਬਰਨਾਲਾ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਧਰਨਾ ਦਿੱਤਾ ਗਿਆ। ਉਪਰੰਤ ਮੀਤ ਹੇਅਰ ਦੀ ਰਿਹਾਇਸ਼ ਵਾਲੀ ਗਲੀ ਦੇ ਗੇਟ ਉੱਪਰ ‘ਲਾਹਨਤੀ ਪੱਤਰ’ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ, ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਜ਼ਿਲ੍ਹਾ ਚੇਅਰਮੈਨ ਯਾਦਵਿੰਦਰ ਸਿੰਘ ਕੱਟੂ, ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ, ਸੀਨੀਅਰ ਆਗੂ ਰਾਜਿੰਦਰ ਸਿੰਘ ਦਰਾਕਾ, ਮੁਲਾਜ਼ਮ ਆਗੂ ਤਰਸੇਮ ਭੱਠਲ, ਕਰਮਜੀਤ ਸਿੰਘ ਬੀਹਲਾ, ਭਾਕਿਯੂ ਕ੍ਰਾਂਤੀਕਾਰੀ ਤੋਂ ਗੁਰਮੇਲ ਸਿੰਘ ਜਵੰਧਾ ਆਦਿ ਆਗੂਆਂ ਨੇ ਕਿਹਾ ਕਿ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਕੀਤੇ ਗਏ ਕਤਲ ਨੇ ਜਿੱਥੇ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਨਸ਼ੇ ਦੀ ਸ਼੍ਰਰੇਆਮ ਹੋ ਰਹੀ ਵਿੱਕਰੀ ਦੀ ਸੱਚਾਈ ਪੇਸ਼ ਕਰ ਦਿੱਤੀ ਹੈ ਕਿ ਉੱਥੇ ਇਹ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ ਕਿ ਪੰਜਾਬ ਵਿਚ ਕਥਿਤ ਤੌਰ ’ਤੇ ਸੱਤਾਧਾਰੀ ਲੋਕਾਂ, ਪੁਲਿਸ ਅਤੇ ਨਸ਼ਾ ਮਾਫ਼ੀਆ ਦਾ ਗੱਠਜੋੜ ਹੈ। ਉਕਤ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਐਕਸ਼ਨ ਕਮੇਟੀ ਵਲੋਂ ਰੱਖੀਆਂ ਗਈਆਂ ਮੰਗਾਂ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਚਿਰ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਕਾਲੀ ਆਗੂ ਸੰਜੀਵ ਸ਼ੋਰੀ, ਤੇਜਿੰਦਰ ਸਿੰਘ ਸੋਨੀ ਜਾਗਲ, ਜਤਿੰਦਰ ਜਿੰਮੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸੁਖਪਾਲ ਸਿੰਘ ਰੁਪਾਣਾ, ਬੇਅੰਤ ਸਿੰਘ ਧਾਲੀਵਾਲ, ਭਾਈ ਜਰਨੈਲ ਸਿੰਘ ਰਾਗੀ, ਕਾਂਗਰਸੀ ਆਗੂ ਸਤਨਾਮ ਸਿੰਘ ਪੱਤੀ ਸੇਖਵਾਂ, ਕੈਪਟਨ ਭੁਪਿੰਦਰ ਸਿੰਘ ਝਲੂਰ, ਸੂਰਤ ਸਿੰਘ ਬਾਜਵਾ, ਮਨਜੀਤ ਸਿੰਘ ਗੁਰੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਐਡਵੋਕੇਟ ਵਿਸ਼ਾਲ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਮੋਤਾ ਸਿੰਘ ਨਾਈਵਾਲਾ, ਅਵਤਾਰ ਸਿੰਘ ਲੀਲਾ, ਐਡਵੋਕੇਟ ਪਰਵਿੰਦਰ ਸਿੰਘ ਝਲੂਰ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਚੀਮਾ ਦੇ ਕਰਿਆਨਾ ਸਟੋਰ ਵਲੋਂ ਨਸ਼ਿਆਂ ਅਤੇ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪੂਰਨ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।