21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜਨਗਣਨਾ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਚਾਰਜ ਅਫ਼ਸਰਾਂ ਨਾਲ ਮੀਟਿੰਗ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ, ਪਹਿਲੀ ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾਣਗੇ ਗਿਣਤੀਕਾਰ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਵਾਂਗ ਦੂਜੇ ਪੜਾਅ (ਆਬਾਦੀ ਦੀ ਗਣਨਾ) ਲਈ ਸਾਰੇ ਚਾਰਜ ਅਫ਼ਸਰ ਪੂਰੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ।

ਡਾਇਰੈਕਟਰ ਵਿਵੇਕ ਧੀਰ ਨੂੰ ਮਿਲਿਆ ਵੱਕਾਰੀ ਐਵਾਰਡ 21-10-2026
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਫ਼ਸਰ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੇ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਵਾਂਗ ਦੂਜੇ ਪੜਾਅ (ਆਬਾਦੀ ਦੀ ਗਣਨਾ) ਲਈ ਸਾਰੇ ਚਾਰਜ ਅਫ਼ਸਰ ਪੂਰੀ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਦੂਜੇ ਪੜਾਅ ਤਹਿਤ ਸਵੈ ਗਣਨਾ 16 ਨਵੰਬਰ ਤੋਂ 30 ਨਵੰਬਰ ਤੱਕ ਹੋਵੇਗੀ। ਇਸ ਮਗਰੋਂ ਆਬਾਦੀ ਦੀ ਗਿਣਤੀ ਲਈ ਗਿਣਤੀਕਾਰ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਘਰ-ਘਰ ਜਾਣਗੇ। 5 ਜਨਵਰੀ ਤੋਂ 9 ਜਨਵਰੀ 2027 ਤੱਕ ਰਵੀਜ਼ਨਲ ਰਾਊਂਡ ਹੋਵੇਗਾ। ਦੂਜੇ ਪੜਾਅ ਤਹਿਤ 40 ਪ੍ਰਸ਼ਨ ਪੁੱਛੇ ਜਾਣਗੇ, ਜਿਨ੍ਹਾਂ ਵਿਚ ਵਿਅਕਤੀ ਦਾ ਨਾਮ, ਉਮਰ, ਪਤੀ/ਪਤਨੀ ਦਾ ਨਾਮ, ਕਿੱਤਾ, ਮੋਬਾਈਲ ਨੰਬਰ, ਆਧਾਰ ਨੰਬਰ ਸਮੇਤ ਹੋਰ ਸਵਾਲ ਸ਼ਾਮਿਲ ਹੋਣਗੇ। ਡਿਪਟੀ ਕਮਿਸ਼ਨਰ ਨੇ ਸਮੂਹ ਜਨਗਣਨਾ/ ਚਾਰਜ ਅਫ਼ਸਰਾਂ ਨੂੰ ਦੂਜੇ ਪੜਾਅ ਦੀਆਂ ਤਿਆਰੀਆਂ ਪੂਰੀਆਂ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ ਸਮੇਤ ਸਮੂਹ ਚਾਰਜ ਅਫ਼ਸਰ, ਜਨਗਣਨਾ ਸੈਲ ਇੰਚਾਰਜ ਹਰਜੀਤ ਸਿੰਘ ਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਵਿਖੇ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਰਥੀ ਫੂਕੀ ਮੰਗਾਂ ਨਾ ਮੰਨਣ ’ਤੇ 25 ਅਕਤੂਬਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।