22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਗਾਗਾ ਵਿਖੇ ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ

ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ) - ਦੁਸਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਪਿੰਡ ਗਾਗਾ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਪਿਸਥਲ ਬਲੱਡ ਸੈਂਟਰ, ਪਟਿਆਲਾ ਦੀ ਟੀਮ ਵਲੋਂ 60 ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਗਿਆ ।

ਅਜੀਤ ਡੈਸਕ 22-10-2026
ਲਹਿਰਾਗਾਗਾ, 21 ਅਕਤੂਬਰ (ਅਸ਼ੋਕ ਗਰਗ) - ਦੁਸਹਿਰੇ ਦੇ ਤਿਉਹਾਰ ਮੌਕੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ, ਪਿੰਡ ਗਾਗਾ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕਪਿਸਥਲ ਬਲੱਡ ਸੈਂਟਰ, ਪਟਿਆਲਾ ਦੀ ਟੀਮ ਵਲੋਂ 60 ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਗਿਆ । ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਲਈ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਲੋੜ ਪੈਣ ‘ਤੇ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਕਲੱਬ ਵਲੋਂ ਭਵਿੱਖ ’ਚ ਵੀ ਸਮਾਜ ਸੇਵਾ ਦੇ ਕਾਰਜ ਜਾਰੀ ਰੱਖੇ ਜਾਣਗੇ। ਖੂਨਦਾਨੀਆਂ ਨੂੰ ਯਾਦਕਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰ ਭੁਪਿੰਦਰ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਸਿੰਘ, ਬਲਦੀਪ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਸੇਵਾਦਾਰ ਮੌਜੂਦ ਸਨ।
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੀ ਹੋਈ ਸੰਪੂਰਨਤਾ ਅਗਲੀ ਖ਼ਬਰ 300 ਮਰੀਜ਼ਾਂ ਦੀ ਕੀਤੀ ਜਾਂਚ, 20 ਦੇ ਕਰੀਬ ਮਰੀਜ਼ ਲੈਂਜ਼ ਪਾਉਣ ਲਈ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।