ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਗੁਰਮਤਿ ਸਮਾਗਮ 23 ਤੋਂ 25 ਤੱਕ
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਉਤਸਵ ਮੌਕੇ ਗੁਰਦੁਆਰਾ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਗੁਰਮਤਿ ਸਮਾਗਮ ਮਿਤੀ 23 ਤੋਂ 25 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਰਨੈਲ ਸਿੰਘ ਜੱਸਲ, ਮੀਤ ਪ੍ਰਧਾਨ ਕੌਰ ਸਿੰਘ ਉਪਲੀ, ਕੁਲਵਿੰਦਰ ਸਿੰਘ ਕਾਲਾ ਅਤੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਮਿਤੀ 23 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਉਤਸਵ ਮੌਕੇ ਗੁਰਦੁਆਰਾ ਭਗਤ ਨਾਮਦੇਵ ਜੀ ਬਰਨਾਲਾ ਵਿਖੇ ਗੁਰਮਤਿ ਸਮਾਗਮ ਮਿਤੀ 23 ਤੋਂ 25 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਰਨੈਲ ਸਿੰਘ ਜੱਸਲ, ਮੀਤ ਪ੍ਰਧਾਨ ਕੌਰ ਸਿੰਘ ਉਪਲੀ, ਕੁਲਵਿੰਦਰ ਸਿੰਘ ਕਾਲਾ ਅਤੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਮਿਤੀ 23 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਇਸ ਤੋਂ ਬਾਅਦ ਬੱਚਿਆਂ ਦੇ ਲਿਖਤੀ ਮੁਕਾਬਲੇ ਜੀਵਨੀ ਬਾਬਾ ਨਾਮਦੇਵ ਜੀ, ਕੇਵਲ ਲੜਕਿਆਂ ਦੇ ਦਸਤਾਰ ਸਜਾਓ ਤੇ ਲੰਬੇ ਕੇਸ ਮੁਕਾਬਲੇ ਹੋਣਗੇ। ਮਿਤੀ 23 ਅਕਤੂਬਰ ਨੂੰ ਹੀ ਸਵੇਰੇ 9 ਵਜੇ ਤੋਂ ਪੰਜਾਬ ਅੱਖਾਂ ਦਾ ਹਸਪਤਾਲ, ਬਰਨਾਲਾ ਵਲੋਂ ਅੱਖਾਂ ਦਾ ਚੈਕਅੱਪ ਕੈਂਪ ਲਗਾਇਆ ਜਾਵੇਗਾ। ਮਿਤੀ 24 ਅਕਤੂਬਰ ਨੂੰ ਸ਼ਹਿਰ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਵੇਰੇ 9:30 ਵਜੇ ਆਰੰਭ ਹੋਵੇਗ। ਮਿਤੀ 25 ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਕਥਾ, ਕੀਰਤਨ, ਢਾਡੀ ਦਰਬਾਰ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਬਰਨਾਲਾ ਵਲੋਂ ਖੂਨਦਾਨ ਕੈਂਪ ਲਗਾਇਆ ਜਾਵੇਗਾ। ਰਾਤ ਨੂੰ 7 ਵਜੇ ਤੋਂ 10 ਵਜੇ ਮਹਾਨ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਭਾਈ ਮਨਜਿੰਦਰ ਸਿੰਘ ਹਜੂਰੀ ਰਾਗੀ ਗੁ: ਫਤਿਹਗੜ੍ਹ ਸਾਹਿਬ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਬੀਬੀ ਚਮਨਪ੍ਰੀਤ ਕੌਰ ਲੌਂਗੋਵਾਲ ਢਾਡੀ ਜੱਥਾ, ਭਾਈ ਕੁਲਵੰਤ ਸਿੰਘ ਕਥਾਵਾਚਕ, ਭਾਈ ਗੁਰਦੀਪ ਸਿੰਘ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ, ਭਾਈ ਜਸਕੀਰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਬੀਬੀ ਪ੍ਰਧਾਨ ਕੌਰ, ਭਾਈ ਹਰਵਿੰਦਰ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਨੌਵੀਂ ਹੰਡਿਆਇਆ ਸੰਗਤਾਂ ਨੂੰ ਨਿਹਾਲ ਕਰਨਗੇ।