22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਮਨਾਈ

ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਾਰਤ ਦੇ ‘ਆਇਰਨ ਮੈਨ ਆਫ਼ ਇੰਡੀਆ’ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਏਕਤਾ, ਦਇਆ, ਸਹਿਯੋਗ ਅਤੇ ਸਤਿਕਾਰ ਵਰਗੇ ਗੁਣਾਂ ਨੂੰ ਦਰਸਾਉਂਦੇ ਵਾਕ ਲਿਖ ਕੇ ‘ ਆਇਰਨ ਮੈਨ ਦੇ ਗੁਣਾਂ ਦਾ ਰੁੱਖ’ ਤਿਆਰ ਕੀਤਾ।

ਅਜੀਤ ਡੈਸਕ 22-10-2026
ਬਰਨਾਲਾ, 21 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਭਾਰਤ ਦੇ ‘ਆਇਰਨ ਮੈਨ ਆਫ਼ ਇੰਡੀਆ’ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਏਕਤਾ, ਦਇਆ, ਸਹਿਯੋਗ ਅਤੇ ਸਤਿਕਾਰ ਵਰਗੇ ਗੁਣਾਂ ਨੂੰ ਦਰਸਾਉਂਦੇ ਵਾਕ ਲਿਖ ਕੇ ‘ ਆਇਰਨ ਮੈਨ ਦੇ ਗੁਣਾਂ ਦਾ ਰੁੱਖ’ ਤਿਆਰ ਕੀਤਾ। ਇਸ ਦੇ ਨਾਲ ਹੀ ਬੱਚਿਆਂ ਨੇ ਆਪਣੇ ਦੋਸਤਾਂ ਨਾਲ ਟਿਫ਼ਨ ਸਾਂਝਾ ਕਰ ਕੇ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਚੰਗੇ ਸੰਸਕਾਰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਦਾਰ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਏਕਤਾ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਰੋਧੀ ਧਿਰਾਂ ‘ਆਪ’ ਨੂੰ ਨੀਵਾਂ ਕਰਨ ਦਿਖਾਉਣ ਹਰ ਹਰਬਾ ਵਰਤਣ ਲਈ ਯਤਨਸ਼ੀਲ-ਮੀਤ ਹੇਅਰ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਦੇ ਖ਼ਾਤਮੇ ਦੀ ਦਿਸ਼ਾ ’ਚ ਆਸਵੰਦ ਕਦਮ-ਕੈਪਟਨ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।