23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਭਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਦੀ ਅਗਵਾਈ ’ਚ ਕਿਸਾਨਾਂ ਦਾ ਜਥਾ ਮਾਨਸਾ ਮੋਰਚੇ ਲਈ ਰਵਾਨਾ ਨਸ਼ੇ ਰੋਕਣ ਲਈ ਪਿੰਡ ਪਿੰਡ ਪਰਵਿੰਦਰ ਸਿੰਘ ਝੋਟਾ ਪੈਦਾ ਕਰਨੇ ਪੈਣਗੇ-ਲੱਖੋਵਾਲ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਪੰਜਾਬ ਭਰ ਦੇ ਕਿਸਾਨਾਂ ਦਾ ਜਥਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਬੱਸ ਸਟੈਂਡ ਰੂੜੇਕੇ ਕਲਾਂ ਤੋਂ ਮਾਨਸਾ ਲਈ ਰਵਾਨਾ ਹੋਇਆ। ਕਿਸਾਨਾਂ ਦੇ ਵੱਡੇ ਜਥੇ ਦੀ ਅਗਵਾਈ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਦਾ ਡਰਾਮਾ ਕਰ ਰਹੀ ਹੈ।

ਅਜੀਤ ਡੈਸਕ 23-10-2026
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਪੰਜਾਬ ਭਰ ਦੇ ਕਿਸਾਨਾਂ ਦਾ ਜਥਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਬੱਸ ਸਟੈਂਡ ਰੂੜੇਕੇ ਕਲਾਂ ਤੋਂ ਮਾਨਸਾ ਲਈ ਰਵਾਨਾ ਹੋਇਆ। ਕਿਸਾਨਾਂ ਦੇ ਵੱਡੇ ਜਥੇ ਦੀ ਅਗਵਾਈ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਦਾ ਡਰਾਮਾ ਕਰ ਰਹੀ ਹੈ। ਜਿਸ ਤਹਿਤ ਕਿ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਨੂੰ ਪਰਚੇ ਦਰਜ ਕਰ ਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਨਸ਼ਿਆਂ ਦੇ ਵੱਡੇ ਸੁਦਾਗਰ ਸ਼ਰੇ੍ਹਆਮ ਘੁੰਮ ਰਹੇ ਹਨ। ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਭਰੇ ਬਾਜ਼ਾਰ ਗੋਲੀਆਂ ਮਾਰ ਕਰੇ ਸ਼ਹੀਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਗਲੀ ਮੁਹੱਲਿਆਂ ਪਿੰਡਾਂ ਸ਼ਹਿਰਾਂ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਫੇਲ੍ਹ ਹੋ ਚੁੱਕੀ ਹੈ। ਨਸ਼ਿਆਂ ਦੀਆਂ ਫ਼ੈਕਟਰੀਆਂ ਪੰਜਾਬ ਵਿਚ ਹੀ ਚੱਲ ਰਹੀਆਂ ਹਨ। ਪਿੰਡਾਂ ਵਿਚੋਂ ਨਸ਼ੇ ਖ਼ਤਮ ਕਰਨ ਲਈ ਪਿੰਡ ਪਿੰਡ ਨੌਜਵਾਨ ਪਰਵਿੰਦਰ ਸਿੰਘ ਝੋਟਾ ਪੈਦਾ ਕਰਨੇ ਪੈਣਗੇ। ਆਪਣੇ ਧੀਆਂ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਵਾਸੀਆਂ ਨੂੰ ਇਕ ਲੋਕ ਲਹਿਰ ਪੈਦਾ ਕਰਨੀ ਪਵੇਗੀ। ਭਕਿਯੂ ਲੱਖੋਵਾਲ ਵਲੋਂ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਮੱਖਣ ਰੂੜੇਕੇ ਕਲਾਂ ਜ਼ਿਲ੍ਹਾ ਪ੍ਰਧਾਨ ਬਰਨਾਲਾ ਤੋਂ ਇ ਲਾਵਾ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕਾਹਨੇਕੇ ਵਿਖੇ ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਝੋਟਾ ਪਰਿਵਾਰ ਇਨਸਾਫ ਦੀ ਉਮੀਦ ਬੱਝੀ- ਟਿੱਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।