24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਟਰਾਈਡੈਂਟ ਗਰੁੱਪ ਦੀ ਦੀਵਾਲੀ ਧਮਾਕਾ ਸੇਲ ਅੱਜ ਤੋਂ ਸੰਘੇੜਾ ਵਿਖੇ 31 ਅਕਤੂਬਰ ਤੋਂ 2 ਨਵੰਬਰ ਤੱਕ ਲੱਗੇਗਾ ਦੀਵਾਲੀ ਮੇਲਾ

ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਉਦਯੋਗਿਕ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਸਥਾਪਤ ਕਰ ਚੁੱਕੇ ਟਰਾਈਡੈਂਟ ਗਰੁੱਪ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਲਈ ਵਿਸ਼ੇਸ਼ ਦੀਵਾਲੀ ਧਮਾਕਾ ਸੇਲ ਲਗਾਈ ਜਾ ਰਹੀ ਹੈ। ਇਹ ਸੇਲ 24 ਅਕਤੂਬਰ ਤੋਂ ਸ਼ੁਰੂ ਹੋ ਕੇ 2 ਨਵੰਬਰ ਤੱਕ ਜਾਰੀ ਰਹੇਗੀ।

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਡਾ: ਰਜਿੰਦਰ ਗੁਪਤਾ। ਅਜੀਤ ਤਸਵੀਰ 24-10-2026
ਬਰਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਉਦਯੋਗਿਕ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਸਥਾਪਤ ਕਰ ਚੁੱਕੇ ਟਰਾਈਡੈਂਟ ਗਰੁੱਪ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਲਈ ਵਿਸ਼ੇਸ਼ ਦੀਵਾਲੀ ਧਮਾਕਾ ਸੇਲ ਲਗਾਈ ਜਾ ਰਹੀ ਹੈ। ਇਹ ਸੇਲ 24 ਅਕਤੂਬਰ ਤੋਂ ਸ਼ੁਰੂ ਹੋ ਕੇ 2 ਨਵੰਬਰ ਤੱਕ ਜਾਰੀ ਰਹੇਗੀ। ਇਸ ਦੌਰਾਨ ਲੋਕਾਂ ਨੂੰ ਘਰੇਲੂ ਵਰਤੋਂ ਦੀਆਂ ਵੱਖ-ਵੱਖ ਵਧੀਆ ਗੁਣਵੱਤਾ ਵਾਲੀਆਂ ਵਸਤਾਂ ਆਮ ਕੀਮਤਾਂ ਨਾਲੋਂ ਭਾਰੀ ਛੋਟ ’ਤੇ ਖ਼ਰੀਦਣ ਦਾ ਮੌਕਾ ਮਿਲੇਗਾ। ਇਹ ਸੇਲ ਰਾਏਕੋਟ ਰੋਡ ਸਥਿਤ ਟਰਾਈਡੈਂਟ ਗਰੁੱਪ ਸੰਘੇੜਾ ਦੇ ਸਾਹਮਣੇ ਸਥਿਤ ਤ੍ਰਿਵੈਣੀ ਕੰਪਲੈਕਸ ਵਿਖੇ ਲਗਾਈ ਜਾ ਰਹੀ ਹੈ। ਸੇਲ ਦਾ ਸਮਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਹੋਵੇਗਾ। ਟਰਾਈਡੈਂਟ ਅਧਿਕਾਰੀ ਸ਼੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਡਾ: ਰਜਿੰਦਰ ਗੁਪਤਾ ਦੀ ਅਗਵਾਈ ਹੇਠ ਦੀਵਾਲੀ ਧਮਾਕਾ ਸੇਲ ਨੂੰ ਸਫ਼ਲ ਬਣਾਉਣ ਲਈ ਤ੍ਰਿਵੈਣੀ ਕੰਪਲੈਕਸ ਵਿਖੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੋਂ 2 ਨਵੰਬਰ ਤੋਂ ਤਿੰਨ ਦਿਨ ਦੀਵਾਲੀ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਇਸ ਸੇਲ ਅਤੇ ਦੀਵਾਲੀ ਮੇਲੇ ਦਾ ਲਾਹਾ ਲੈਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਸ਼ਿਆਂ ਖ਼ਿ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਵਲੋਂ ਐਸ.ਆਈ.ਆਰ. ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।