24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ‘ਬਟਰਫਲਾਈ ਡਾਇਰੀਜ਼’ ਗਤੀਵਿਧੀ ਕਰਵਾਈ

ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਤਿਤਲੀ ਦੇ ਜੀਵਨ ਚੱਕਰ ਬਾਰੇ ਜਾਣੂ ਕਰਵਾਉਣ ਲਈ ‘ਬਟਰਫਲਾਈ ਡਾਇਰੀਜ਼’ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਤਿਤਲੀ ਦੇ ਜੀਵਨ ਚੱਕਰ ਦੀਆਂ ਚਾਰ ਅਵਸਥਾਵਾਂ ਆਂਡਾ, ਸੁੰਡੀ, ਕੋਸ਼ ਅਤੇ ਪੂਰੀ ਤਰ੍ਹਾਂ ਵਿਕਸਿਤ ਤਿਤਲੀ ਬਾਰੇ ਵਿਸਥਾਰ ਨਾਲ ਸਮਝਾਇਆ।

ਅਜੀਤ ਡੈਸਕ 24-10-2026
ਬਰਨਾਲਾ, 23 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਤਿਤਲੀ ਦੇ ਜੀਵਨ ਚੱਕਰ ਬਾਰੇ ਜਾਣੂ ਕਰਵਾਉਣ ਲਈ ‘ਬਟਰਫਲਾਈ ਡਾਇਰੀਜ਼’ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਤਿਤਲੀ ਦੇ ਜੀਵਨ ਚੱਕਰ ਦੀਆਂ ਚਾਰ ਅਵਸਥਾਵਾਂ ਆਂਡਾ, ਸੁੰਡੀ, ਕੋਸ਼ ਅਤੇ ਪੂਰੀ ਤਰ੍ਹਾਂ ਵਿਕਸਿਤ ਤਿਤਲੀ ਬਾਰੇ ਵਿਸਥਾਰ ਨਾਲ ਸਮਝਾਇਆ। ਬੱਚਿਆਂ ਨੇ ਰੰਗ-ਬਿਰੰਗੀ ਮਿੱਟੀ ਦੀ ਸਹਾਇਤਾ ਨਾਲ ਇਨ੍ਹਾਂ ਸਾਰੀਆਂ ਅਵਸਥਾਵਾਂ ਦੇ ਸੁੰਦਰ ਨਮੂਨੇ ਤਿਆਰ ਕੀਤੇ। ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਸਿਰਜਣਾਤਮਿਕਤਾ ਨੂੰ ਨਿਖਾਰਦੀਆਂ ਹਨ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖਰੀਦ ਕੇਂਦਰ ਪਿੰਡ ਮੂੰਮ ’ਚ ਦਹਾਕਿਆਂ ਪੁਰਾਣੇ ਪਿੱਪਲ ’ਤੇ ਬਿਨਾਂ ਮਨਜ਼ੂਰੀ ਚੱਲਿਆ ਕੁਹਾੜਾ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।