26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

ਮਹਿਲ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਸਹਿਜੜਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਕਿਯੂ (ਡਕੌਂਦਾ ਧਨੇਰ), ਭਾਕਿਯੂ (ਕਾਦੀਆਂ), ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਝਾੜੂ ਚੋਣ ਨਿਸ਼ਾਨ ਫੂਕ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪਿੰਡ ਸਹਿਜੜਾ ਵਿਖੇ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ। ਅਜੀਤ-ਤਸਵੀਰ 26-10-2026
ਮਹਿਲ ਕਲਾਂ, 25 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪਿੰਡ ਸਹਿਜੜਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਕਿਯੂ (ਡਕੌਂਦਾ ਧਨੇਰ), ਭਾਕਿਯੂ (ਕਾਦੀਆਂ), ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਝਾੜੂ ਚੋਣ ਨਿਸ਼ਾਨ ਫੂਕ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਯੂਥ ਆਗੂ ਬਲਵਿੰਦਰ ਸਿੰਘ ਬਿੰਦੂ, ਭਾਕਿਯੂ ਕਾਦੀਆਂ ਦੇ ਬਲਾਕ ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਭਾਕਿਯੂ ਡਕੌਂਦਾ ਧਨੇਰ ਦੇ ਬਲਾਕ ਆਗੂ ਸਤਪਾਲ ਸਿੰਘ ਸੋਹੀ, ਗੁਰਪ੍ਰੀਤ ਸਿੰਘ ਸਹਿਜੜਾ, ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਚਮਕੌਰ ਸਿੰਘ ਸਹਿਜੜਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਝੋਟਾ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਿਸਾਨ ਆਗੂ ਜੋਰਾ ਸਿੰਘ, ਗੋਰਾ ਸਿੰਘ ਪੱਖੋ, ਗੁਰਜੀਤ ਸਿੰਘ ਜਵੰਧਾ, ਜਗਸੀਰ ਸਿੰਘ ਸੀਰਾ, ਜੱਗਾ ਸਿੰਘ, ਬਲਦੇਵ ਸਿੰਘ ਸਹਿਜੜਾ, ਗੋਰਾ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਸਾੜ ਕੇ ਰੋਸ ਪ੍ਰਗਟ ਕੀਤਾ ਅਗਲੀ ਖ਼ਬਰ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਬੀਬੀ ਮਲਕੀਤ ਕੌਰ ਸਹੋਤਾ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।