ਸੁਨਾਮ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਸਾੜੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ
ਜਖੇਪਲ, 25 ਅਕਤੂਬਰ (ਮੇਜਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵਲੋਂ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੇ ਬਲਾਕ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਦੀ ਅਗਵਾਈ ਹੇਠ ਬਲਾਕ ਦੇ ਇਕ ਦਰਜਨ ਪਿੰਡਾਂ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ ਨਸ਼ਾ ਸਮਗਲਰਾਂ ਦੀਆਂ ਜਾਇਜਾਦਾਂ ਕੁਰਕ ਕਰਕੇ ਉਹਨਾਂ ਨੂੰ ਜੇਲਾਂ ਵਿੱਚ ਸੁੱਟਿਆ ਜਾਵੇ ।
ਅਜੀਤ ਡੈਸਕ
26-10-2026