28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਕੁਕਿੰਗ ਮੁਕਾਬਲੇ ਕਰਵਾਏ

ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੁਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੂਨੀਅਰ ਕੇ. ਜੀ.

ਅਜੀਤ ਡੈਸਕ 28-10-2026
ਬਰਨਾਲਾ, 26 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੁਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੂਨੀਅਰ ਕੇ.ਜੀ. ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੌਕੇ ਮਾਪਿਆਂ ਨੇ ਆਪਣੇ ਬੱਚਿਆਂ ਨਾਲ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਅਤੇ ਆਕਰਸ਼ਕ ਪਕਵਾਨ ਤਿਆਰ ਕੀਤੇ। ਪ੍ਰਿੰਸੀਪਲ ਮੈਡਮ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਸੰਚਾਰ ਦੇ ਹੁਨਰ ਵਿਕਸਿਤ ਕਰਨ ਦੇ ਨਾਲ-ਨਾਲ ਮਾਪਿਆਂ ਅਤੇ ਬੱਚਿਆਂ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ। ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਿੱਡ-ਡੇ-ਮੀਲ ਵਰਕਰ ਯੂਨੀਅਨ ਦਾ ਵਫਦ ਡਿਪਟੀ ਡੀ.ਓ. ਨੂੰ ਮਿਲ਼ਿਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਐਡਵੋਕੇਟ ਸੰਜੀਵ ਚੇਚੀ ਵਲੋਂ ਪਿੰਡ ਕੰਗਣਾ ਬੇਟ ਵਿਖੇ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।