30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਾਈ.ਐਸ. ਸਕੂਲ ਵਿਖੇ ਭਾਰਤੀ ਹਵਾਈ ਸੈਨਾ ’ਚ ਕੈਰੀਅਰ ਦੇ ਮੌਕਿਆਂ ਬਾਰੇ ਸੈਮੀਨਾਰ

ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 30-10-2026
ਬਰਨਾਲਾ, 29 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ. ਸਕੂਲ ਬਰਨਾਲਾ ਵਿਖੇ ਦਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਭਾਰਤੀ ਹਵਾਈ ਸੈਨਾ ਵਿਚ ਕੈਰੀਅਰ ਦੇ ਮੌਕਿਆਂ ਬਾਰੇ ਸੈਮੀਨਾਰ ਕਰਵਾਇਆ ਗਿਆ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਵਿਚ ਉਪਲਬਧ ਕੈਰੀਅਰ ਦੇ ਵੱਖ-ਵੱਖ ਵਿਕਲਪਾਂ, ਲੋੜੀਂਦੀਆਂ ਯੋਗਤਾਵਾਂ ਅਤੇ ਦੇਸ਼ ਦੀ ਸੇਵਾ ਕਰਨ ਦੇ ਮਾਣਮੱਤੇ ਮੌਕਿਆਂ ਤੋਂ ਜਾਣੂ ਕਰਵਾਉਣਾ ਸੀ। ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਰਤੀ ਹਵਾਈ ਸੈਨਾ ਸਟੇਸ਼ਨ ਬਰਨਾਲਾ ਵਿਖੇ ਤਾਇਨਾਤ ਫਲਾਈਟ ਲੈਫਟੀਨੈਂਟ ਨਿਖਿਲ ਕਾਂਤ ਮਿਸ਼ਰਾ ਅਤੇ ਫਲਾਇੰਗ ਅਫ਼ਸਰ ਜੀ.ਵਿਜਯਾ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਹਵਾਈ ਸੈਨਾ ਵਿਚ ਕੈਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ। ਫਲਾਈਟ ਲੈਫਟੀਨੈਂਟ ਨਿਖਿਲ ਕਾਂਤ ਮਿਸ਼ਰਾ ਆਫ਼ਿਸਰਜ਼ ਟਰੇਨਿੰਗ ਅਕੈਡਮੀ, ਗਿਆ, ਨੈਸ਼ਨਲ ਡਿਫੈਂਸ ਅਕੈਡਮੀ ਅਤੇ ਏਅਰ ਫੋਰਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹਨ। ਉਨ੍ਹਾਂ ਕੋਲ 200 ਤੋਂ ਵੱਧ ਘੰਟਿਆਂ ਦੀ ਉਡਾਣ ਦਾ ਤਜਰਬਾ ਹੈ। ਵਰਤਮਾਨ ਵਿਚ ਉਹ ਹਵਾਈ ਸੈਨਾ ਸਟੇਸ਼ਨ ਬਰਨਾਲਾ ਵਿਖੇ ਫਾਈਟਰ ਕੰਟਰੋਲਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸੇ ਤਰ੍ਹਾਂ ਫਲਾਇੰਗ ਅਫ਼ਸਰ ਜੀ. ਵਿਜਯਾ ਏਅਰ ਫੋਰਸ ਅਕੈਡਮੀ ਦੀ ਸਾਬਕਾ ਵਿਦਿਆਰਥਣ ਹਨ ਅਤੇ ਵਰਤਮਾਨ ਵਿਚ ਹਵਾਈ ਸੈਨਾ ਸਟੇਸ਼ਨ ਬਰਨਾਲਾ ਵਿਖੇ ਫਾਈਟਰ ਕੰਟਰੋਲਰ ਵਜੋਂ ਤਾਇਨਾਤ ਹਨ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਹਵਾਈ ਸੈਨਾ ਵਿਚ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਹੋਣ ਦੇ ਵੱਖ-ਵੱਖ ਮੌਕਿਆਂ ਅਤੇ ਇਸ ਖੇਤਰ ਵਿਚ ਅੱਗੇ ਵਧਣ ਲਈ ਲੋੜੀਂਦੀ ਤਿਆਰੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਜਥੇਦਾਰ ਅਜੀਤ ਸਿੰਘ ਪੱਖੋ ਕਲਾਂ ਦੀ ਬਰਸੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।