30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮਾਗਮ ਕਰਵਾਇਆ

ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਦੀਵਾਨਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਾਲ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਕਾਨੂੰਨੀ ਪ੍ਰਾਪਰਟੀ ਕਾਰਡ ਵੰਡੇ ਗਏ।

ਅਜੀਤ ਡੈਸਕ 30-10-2026
ਟੱਲੇਵਾਲ, 29 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਦੀਵਾਨਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਰਣਧੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਾਲ ਵਿਭਾਗ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਕਾਨੂੰਨੀ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਸਰਪੰਚ ਰਣਧੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਕੀਮ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਇਕ ਇਤਿਹਾਸਕ ਕਦਮ ਹੈ। ਲੰਮੇ ਸਮੇਂ ਤੋਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਕੋਲ ਆਪਣੀ ਹੀ ਜ਼ਮੀਨ-ਜਾਇਦਾਦ ਦਾ ਕੋਈ ਪੱਕਾ ਕਾਨੂੰਨੀ ਦਸਤਾਵੇਜ਼ ਨਹੀਂ ਸੀ, ਜਿਸ ਕਾਰਨ ਕਈ ਵਾਰ ਆਪਸੀ ਝਗੜੇ ਹੁੰਦੇ ਸਨ ਅਤੇ ਲੋਕ ਬੈਂਕਾਂ ਤੋਂ ਲੋਨ ਆਦਿ ਲੈਣ ਦੀ ਸਹੂਲਤ ਤੋਂ ਵੀ ਵਾਂਝੇ ਰਹਿ ਜਾਂਦੇ ਸਨ। ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਪਿੰਡ ਵਾਸੀ ਆਪਣੀਆਂ ਘਰਾਂ-ਜਾਇਦਾਦਾਂ ਦੇ ਅਸਲ ਅਤੇ ਕਾਨੂੰਨੀ ਮਾਲਕ ਬਣ ਗਏ ਹਨ। ਸਰਪੰਚ ਢਿੱਲੋਂ ਨੇ ਅੱਗੇ ਦੱਸਿਆ ਕਿ ਡਰੋਨ ਮੈਪਿੰਗ ਅਤੇ ਮਾਲ ਵਿਭਾਗ ਦੀ ਬਾਰੀਕੀ ਨਾਲ ਕੀਤੀ ਗਈ ਪੜਤਾਲ ਤੋਂ ਬਾਅਦ ਪੂਰੀ ਪਾਰਦਰਸ਼ਤਾ ਨਾਲ ਇਹ ਕਾਰਡ ਤਿਆਰ ਕੀਤੇ ਗਏ ਹਨ। ਇਨ੍ਹਾਂ ਕਾਰਡਾਂ ਦੀ ਮਦਦ ਨਾਲ ਹੁਣ ਪਿੰਡ ਵਾਸੀ ਆਪਣੇ ਘਰਾਂ ’ਤੇ ਬੈਂਕਾਂ ਤੋਂ ਆਸਾਨੀ ਨਾਲ ਕਰਜ਼ਾ ਲੈ ਸਕਣਗੇ ਅਤੇ ਆਪਣੀ ਜਾਇਦਾਦ ਨੂੰ ਬਿਨਾਂ ਕਿਸੇ ਵਿਵਾਦ ਦੇ ਖਰੀਦ-ਵੇਚ ਸਕਣਗੇ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦਾ ਇਸ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਤਹਿਸੀਲਦਾਰ ਭੀਸਮ ਬਾਸਲ, ਪਟਵਾਰੀ ਆਸੀਸ ਗੋਈਲ, ਸਰਪੰਚ ਰਣਧੀਰ ਸਿੰਘ, ਪੰਚ ਮੱਘਰ ਦੀਨ, ਪੰਚ ਰਜਿੰਦਰ ਸਿੰਘ ਰਾਜੂ, ਪੰਚ ਹਰਵਿੰਦਰ ਦੀਵਾਨਾ, ਪੰਚ ਗੁਰਨਾਮ ਸਿੰਘ, ਪੰਚ ਕੁਲਦੀਪ ਸਿੰਘ, ਨੰਬਰਦਾਰ ਜਗਰਾਜ ਸਿੰਘ ਪੰਚ, ਸੁਖਵਿੰਦਰ ਸਿੰਘ ਗੋਰਾ ਸਿੱਧੂ, ਸਤਨਾਮ ਸਿੰਘ, ਜਗਦੇਵ ਸਿੰਘ, ਬਲਦੇਵ ਸਿੰਘ, ਹਨੀ ਦੀਵਾਨਾ, ਚੌਕੀਦਾਰ ਬਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 6 ਬੱਸਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਬਦਲਦੇ ਵਿੱਦਿਅਕ ਦੌਰ ’ਚ ਅਧਿਆਪਕਾਂ ਦਾ ਤਕਨੀਕ ਪੱਖੋਂ ਸਮਰੱਥ ਹੋਣਾ ਸਮੇਂ ਦੀ ਮੁੱਖ ਲੋੜ-ਚੇਅਰਮੈਨ ਐੱਸ.ਐੱਸ. ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।