ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ ਪੀਣ ਵਾਲੀਆਂ ਮਿਆਰੀ ਅਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਸਦਕਾ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਫੂਡ ਸੇਫ਼ਟੀ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਉਨ੍ਹਾਂ ਵਲੋਂ ਅੱਜ ਤਪਾ ਵਿਖੇ ਚਾਰ ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਦੇ ਨਮੂਨੇ ਲਏ ਗਏ ਹਨ।
ਅਜੀਤ ਡੈਸਕ
01-11-2026