01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਨੇ ਤਪਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਹਫ਼ਤਾ ਮਨਾਇਆ

ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਸ਼ਰਦ ਸੱਤਿਆ ਚੌਹਾਨ ਆਈ. ਪੀ.

ਤਪਾ ਦੇ ਬਾਬਾ ਮੱਠ ਵਿਖੇ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਭ੍ਰਿਸ਼ਟਾਚਾਰ ਵਿਰੋਧੀ ਹਫਤਾ ਮਨਾਉਣ ਮੌਕੇ। ਤਸਵੀਰ : ਪ੍ਰਵੀਨ ਗਰਗ 01-11-2026
ਤਪਾ ਮੰਡੀ, 31 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਸ਼ਰਦ ਸੱਤਿਆ ਚੌਹਾਨ ਆਈ.ਪੀ.ਐਸ. ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਰਾਜਪਾਲ ਸਿੰਘ ਹੁੰਦਲ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਦੀ ਰਹਿਨੁਮਾਈ ਹੇਠ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਇੱਕ ਦਿਹਾਤੀ ਪੱਧਰ ਦਾ ਸੈਮੀਨਾਰ ਬਾਬਾ ਮੱਠ ਹਾਲ ਤਪਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦੌਰਾਨ ਇੰਸਪੈਕਟਰ ਗੁਰਮੇਲ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਇਸ ਸਮਾਗਮ ਵਿਚ ਹਾਜ਼ਰੀਨ ਨੂੰ ਰਿਸ਼ਵਤਖ਼ੋਰੀ ਰੋਕਣ ਸਬੰਧੀ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਲਈ ਕਿਹਾ ਗਿਆ। ਸੈਮੀਨਾਰ ਵਿਚ ਵੱਖ-ਵੱਖ ਬੁਲਾਰਿਆਂ ਰਾਜਾ ਰਾਮ ਪ੍ਰਧਾਨ ਤਰਕਸ਼ੀਲ ਸੁਸਾਇਟੀ ਭਾਰਤ, ਬਲਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਤਪਾ, ਜਸਵਿੰਦਰ ਸਿੰਘ ਚੱਠਾ ਪ੍ਰਧਾਨ ਟਰੱਕ ਯੂਨੀਅਨ ਤਪਾ, ਮਨਦੀਪ ਸਿੰਘ ਆੜ੍ਹਤੀਆ ਅਤੇ ਭੁਪਿੰਦਰ ਸਿੰਘ ਆੜ੍ਹਤੀਆ ਨੇ ਸੰਬੋਧਨ ਕਰਦਿਆਂ ਕੁਰੱਪਸ਼ਨ ਨਾਲ ਹੋ ਰਹੇ ਨੁਕਸਾਨ ਬਾਰੇ ਜਾਣਕਾਰੀ ਦਿੰਦੇ ਹੋਏ ਕੁਰੱਪਸ਼ਨ ਨੂੰ ਰੋਕਣ ਦੀ ਅਪੀਲ ਕੀਤੀ। ਇੰਸਪੈਕਟਰ ਗੁਰਮੇਲ ਸਿੰਘ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਵਲੋਂ ਵਿਜੀਲੈਂਸ ਬਿਊਰੋ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਰਿਸ਼ਵਤ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਵਿਜੀਲੈਂਸ ਬਿਊਰੋ ਪੰਜਾਬ ਵਲੋਂ ਸੂਚਨਾਵਾਂ ਦੇਣ ਲਈ ਜਾਰੀ ਕੀਤੇ ਗਏ ਫ਼ੋਨ ਨੰਬਰ/ਟੋਲ ਫ਼ਰੀ ਨੰਬਰ, ਪੰਜਾਬ ਸਰਕਾਰ ਦੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ ਅਤੇ ਵੈੱਬਸਾਈਟ ਬਾਰੇ ਜਾਣਕਾਰੀ ਦਿੰਦੇ ਹੋਏ ਕਰੱਪਟ ਅਧਿਕਾਰੀਆਂ/ ਕਰਮਚਾਰੀਆਂ ਬਾਰੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਐਸ.ਐਸ.ਡੀ. ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਕਾਲਜ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।