01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐਡਵੋਕੇਟ ਰਾਜੀਵ ਗੁਪਤਾ ਲੂਬੀ ਅਗਰਵਾਲ ਵੈੱਲਫੇਅਰ ਬੋਰਡ ਦੇ ਸੂਬਾ ਮੈਂਬਰ ਨਿਯੁਕਤ

ਬਰਨਾਲਾ, 31 ਅਕਤੂਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਭਲਾਈ ਸੈੱਲ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਬਰਨਾਲਾ ਦੇ ਐਡਵੋਕੇਟ ਰਾਜੀਵ ਗੁਪਤਾ ਲੂਬੀ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਸੂਬਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਬਰਨਾਲਾ ਦੇ ਵੱਖ-ਵੱਖ ਵਰਗਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 01-11-2026
ਬਰਨਾਲਾ, 31 ਅਕਤੂਬਰ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਭਲਾਈ ਸੈੱਲ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਬਰਨਾਲਾ ਦੇ ਐਡਵੋਕੇਟ ਰਾਜੀਵ ਗੁਪਤਾ ਲੂਬੀ ਨੂੰ ਅਗਰਵਾਲ ਵੈੱਲਫੇਅਰ ਬੋਰਡ ਦਾ ਸੂਬਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਬਰਨਾਲਾ ਦੇ ਵੱਖ-ਵੱਖ ਵਰਗਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਰਾਜੀਵ ਗੁਪਤਾ ਲੂਬੀ ਨੇ ਪੰਜਾਬ ਸਰਕਾਰ ਦੀ ਹਾਈਕਮਾਂਡ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਸੰਸਦ ਮੈਂਬਰ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਅਗਰਵਾਲ ਵੈੱਲਫੇਅਰ ਬੋਰਡ ਦੇ ਸੂਬਾ ਮੈਂਬਰ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਮਹਿਲ ਕਲਾਂ ਵਿਖੇ ਭੇਦਭਰੀ ਹਾਲਤ ’ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼ ਅਗਲੀ ਖ਼ਬਰ ਸਾਬਕਾ ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।