ਸਿਹਤ ਵਿਭਾਗ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਵਿਭਾਗ ਵਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਕੋਟਪਾ (ਸਿਗਰਟ ਤੇ ਹੋਰ ਤੰਬਾਕੂ ਉਤਪਾਦ ਐਕਟ) ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ: ਸੰਜੇ ਕੁਮਾਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਧੂੰਏਂ ਵਾਲਾ ਜਾਂ ਧੂੰਆਂ ਰਹਿਤ ਰੂਪ ਵਿਚ ਕੀਤਾ ਜਾਂਦਾ ਹੈ।
ਤ
ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ। ਤਸਵੀਰ : ਪ੍ਰਵੀਨ ਗਰਗ
03-11-2026
ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਵਿਭਾਗ ਵਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮੌਕੇ ਕੋਟਪਾ (ਸਿਗਰਟ ਤੇ ਹੋਰ ਤੰਬਾਕੂ ਉਤਪਾਦ ਐਕਟ) ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ: ਸੰਜੇ ਕੁਮਾਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਧੂੰਏਂ ਵਾਲਾ ਜਾਂ ਧੂੰਆਂ ਰਹਿਤ ਰੂਪ ਵਿਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ, ਖ਼ੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ ਕਿਉਂਕਿ ਇਸ ਵਿਚ ਨਿਕੋਟੀਨ ਸਮੇਤ ਹਜ਼ਾਰਾਂ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬੀ.ਪੀ., ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਇਸ ਕਾਰਨ ਹੋ ਸਕਦੇ ਹਨ। ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਤੰਬਾਕੂ ਹਟਾਓ ਜੀਵਨ ਬਚਾਓ ਤਹਿਤ ਅੱਜ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਸਾਲ 2003 ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਕੋਟਪਾ) ਪਾਸ ਕੀਤਾ ਗਿਆ, ਜਿਸ ਦੇ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਦੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਚਲਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਸਕੂਲ ਜਾਂ ਕਾਲਜ ਤੋਂ 100 ਮੀਟਰ ਦੇ ਅੰਦਰ ਸਿਗਰਟ ਅਤੇ ਹੋਰ ਤੰਬਾਕੂ ਵਾਲੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਆਈ. ਰਣਜੀਵ ਕੁਮਾਰ, ਮ.ਪ.ਹ.ਵ ਗਗਨਦੀਪ ਸਿੰਘ, ਸੰਜੇ ਸਿੰਘ, ਮੰਗਤ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।