ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਜੰਗੀਆਣਾ ਦੇ ਪ੍ਰਧਾਨ ਨਿਯੁਕਤ ਹੋਏ
ਭਦੌੜ, 3 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਨੌਜਵਾਨ ਆਗੂ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਨੀਟਾ ਦੇ ਨਾਲ ਇਹ ਨੌਜਵਾਨ ਕੁਲਦੀਪ ਸਿੰਘ ਹਮੇਸ਼ਾ ਹੀ ਪਾਰਟੀ ਦੀਆਂ ਗਤੀਵਿਧੀਆਂ ਵਿਚ ਅੱਗੇ ਹੋਕੇ ਕੰਮ ਕਰਦਾ ਹੈ ਜਿਸ ਕਰ ਕੇ ਅੱਜ ਕੁਲਦੀਪ ਸਿੰਘ ਨੂੰ ਸਰਕਲ ਜੰਗੀਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਅਜੀਤ ਡੈਸਕ
04-11-2026