06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਓਵਰਬ੍ਰਿਜ ਦੀ ਮੁਰੰਮਤ ਦੀ ਮੱਠੀ ਚਾਲ ਕਾਰਨ ਦੁਕਾਨਦਾਰਾਂ ਦਾ ਸਬਰ ਟੁੱਟਿਆ, ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ

ਤਪਾ ਮੰਡੀ, 5 ਨਵੰਬਰ (ਪ੍ਰਵੀਨ ਗਰਗ)-ਤਾਜੋਕੇ ਚੌਕ ਵਿਖੇ ਓਵਰਬ੍ਰਿਜ ਦੀ ਮੁਰੰਮਤ ਦੇ ਕੰਮ ਦੀ ਧੀਮੀ ਚਾਲ ਹੋਣ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਰੰਮਤ ਦੇ ਕੰਮ ਵਿਚ ਹੋ ਰਹੀ ਦੇਰੀ ਤੋਂ ਨਾਰਾਜ਼ ਦੁਕਾਨਦਾਰਾਂ ਨੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਭੜਾਸ ਕੱਢੀ।

ਅਜੀਤ ਡੈਸਕ 06-11-2026
ਤਪਾ ਮੰਡੀ, 5 ਨਵੰਬਰ (ਪ੍ਰਵੀਨ ਗਰਗ)-ਤਾਜੋਕੇ ਚੌਕ ਵਿਖੇ ਓਵਰਬ੍ਰਿਜ ਦੀ ਮੁਰੰਮਤ ਦੇ ਕੰਮ ਦੀ ਧੀਮੀ ਚਾਲ ਹੋਣ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਰੰਮਤ ਦੇ ਕੰਮ ਵਿਚ ਹੋ ਰਹੀ ਦੇਰੀ ਤੋਂ ਨਾਰਾਜ਼ ਦੁਕਾਨਦਾਰਾਂ ਨੇ ਠੇਕੇਦਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਆਪਣੀ ਭੜਾਸ ਕੱਢੀ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਓਵਰਬ੍ਰਿਜ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਮੁਕੰਮਲ ਨਾ ਹੋਣ ਕਾਰਨ ਉਨ੍ਹਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਆਵਾਜਾਈ ਵਿਚ ਆ ਰਹੀਆਂ ਦਿੱਕਤਾਂ ਕਾਰਨ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਮ ਦੀ ਮੱਠੀ ਚਾਲ ਕਾਰਨ ਦੁਕਾਨਦਾਰਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਰੋਸ ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਓਵਰਬ੍ਰਿਜ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਕੰਮ ਵਿਚ ਹੋ ਰਹੀ ਦੇਰੀ ਲਈ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਕਾਰਵਾਈ ਦੀ ਆੜ ਹੇਠ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ ਸਰਕਾਰ - ਕੁੱਕੂ, ਧਨੇਰ... ਅਗਲੀ ਖ਼ਬਰ ਜੀ.ਜੀ.ਐੱਸ. ਵਰਲਡ ਸਕੂਲ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਹਾਸਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।