ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧਾ ਦਿਨ ਸਮੇਂ ਬਣੇ ਰਹਿੰਦੇ ਨੇ ਧੂੰਏਂ ਦੇ ਬੱਦਲ
ਰੂੜੇਕੇ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਅਤੇ ਜ਼ਿਲ੍ਹੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿਸ਼ੇਸ਼ ਮੀਟਿੰਗਾਂ ਤੇ ਪ੍ਰੋਗਰਾਮ ਕਰ ਕੇ ਪ੍ਰੇਰਿਤ ਕਰਨ ਅਤੇ ਕਰੋੜਾਂ ਰੁਪਏ ਦੇ ਖੇਤੀ ਸੰਦਾਂ ’ਤੇ ਸਬਸਿਡੀ ਦੇਣ ਦੇ ਬਾਵਜੂਦ ਪਿਛਲੇ ਦਿਨਾਂ ਤੋਂ ਲੈ ਕੇ ਖੇਤਾਂ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ।
ਸ
ਸਥਾਨਕ ਇਲਾਕੇ ਵਿਚ ਕਿਸਾਨਾਂ ਵਲੋਂ ਖੇਤਾਂ ਵਿਚ ਲਗਾਈ ਝੋਨੇ ਦੀ ਪਰਾਲੀ ਨੂੂੰ ਅੱਗ ਕਾਰਨ ਅਸਮਾਨ ਵਿਚ ਬਣ ਰਹੇ ਧੂੰਏਂ ਦੇ ਬੱਦਲ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ
06-11-2026
ਰੂੜੇਕੇ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਅਤੇ ਜ਼ਿਲ੍ਹੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿਸ਼ੇਸ਼ ਮੀਟਿੰਗਾਂ ਤੇ ਪ੍ਰੋਗਰਾਮ ਕਰ ਕੇ ਪ੍ਰੇਰਿਤ ਕਰਨ ਅਤੇ ਕਰੋੜਾਂ ਰੁਪਏ ਦੇ ਖੇਤੀ ਸੰਦਾਂ ’ਤੇ ਸਬਸਿਡੀ ਦੇਣ ਦੇ ਬਾਵਜੂਦ ਪਿਛਲੇ ਦਿਨਾਂ ਤੋਂ ਲੈ ਕੇ ਖੇਤਾਂ ਵਿਚ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਵੇਰੇ ਤੋਂ ਲੈ ਕੇ ਦੇਰ ਰਾਤ ਤੱਕ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ। ਖੇਤਾਂ ਵਿਚ ਅੱਗ ਲਗਾਉਣ ਕਰ ਕੇ ਵੱਡੀ ਮਾਤਰਾ ਵਿਚ ਪੈਦਾ ਹੋਏ ਧੂੰਏਂ ਬੱਦਲ ਦਿਨ ਸਮੇਂ ਵੀ ਛਾਏ ਰਹਿੰਦੇ ਹਨ। ਅੱਗ ਲਗਾਉਣ ਦੇ ਸਰਕਾਰੀ ਅੰਕੜਿਆਂ ਤੋਂ ਵਧੇਰੇ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਹੋਏ ਵਾਧੇ ਕਾਰਨ ਅਸਮਾਨ ਵਿਚ ਛਾਏ ਧੂੰਏਂ ਬੱਦਲਾਂ ਕਰ ਕੇ ਸਾਹ, ਦਮਾ, ਚਮੜੀ, ਛਾਤੀ, ਅੱਖਾਂ ਤੇ ਭਿਆਨਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਹ, ਦਮਾ ਤੇ ਛਾਤੀ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਤਾਂ ਧੂੰਏਂ ਕਾਰਨ ਜਿਊਣਾ ਮੁਸ਼ਕਿਲ ਹੋਇਆ ਪਿਆ ਹੈ। ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਮਰੀਜ਼ਾਂ ਤੇ ਬਜ਼ੁਰਗਾਂ ਨੂੰ ਆਰਥਿਕ ਤੰਗੀ ਕਰ ਕੇ ਦਵਾਈਆਂ ਲੈਣ ਵਿਚ ਵੀ ਮੁਸ਼ਕਲਾਂ ਆ ਰਹੀਆਂ ਹਨ। ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਕਿਸਾਨਾਂ ਅਤੇ ਸਮਰਥਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਰਕਾਰਾਂ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਯੋਗ ਮੁਆਵਜ਼ਾ ਨਹੀਂ ਮਿਲ ਰਿਹਾ ਹੈ। ਤੇਜ਼ੀ ਨਾਲ ਵਧੇ ਖੇਤੀ ਖ਼ਰਚਿਆਂ ਕਰ ਕੇ ਕਿਸਾਨਾਂ ਨੂੰ ਮਜਬੂਰੀ ਵੱਸ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਪੈ ਰਹੀ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਪੈਦਾ ਹੋਏ ਵੱਡੀ ਮਾਤਰਾ ਵਿਚ ਧੂੰਏਂ ਅਤੇ ਪ੍ਰਦੂਸ਼ਣ ਦਾ ਸਭ ਤੋਂ ਪਹਿਲਾ ਸਾਹਮਣਾ ਖ਼ੁਦ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਤੇ ਬੱਚੇ ਹੀ ਕਰਦੇ ਹਨ। ਪੰਜਾਬ ਦੇ ਲਈ ਚਿੰਤਤ ਸਮਾਜ ਸੇਵੀ ਵਿਅਕਤੀਆਂ ਦਾ ਕਹਿਣਾ ਹੈ ਕਿ ਹਰ ਛੇ ਮਹੀਨੇ ਬਾਅਦ ਕਿਸਾਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰ ਵਿਚਕਾਰ ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨੂੰ ਲੈ ਕੇ ਪੈਦਾ ਹੁੰਦੇ ਵਿਵਾਦ ਅਤੇ ਵੱਡੀ ਮਾਤਰਾ ਵਿਚ ਪੈਦਾ ਹੁੰਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਿਸਾਨਾਂ ਅਤੇ ਸਰਕਾਰਾਂ ਨੂੰ ਮਿਲ ਬੈਠ ਕੇ ਇਸ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ। ਜੇਕਰ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਬੰਦ ਹੋ ਜਾਣ ਤਾਂ ਮਨੁੱਖਤਾ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਭਲਾਈ ਹੋਵੇਗੀ।