ਬਲਾਕ ਪੱਧਰੀ ਸਿੱਖਿਆ ਮੇਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਕੀਤਾ ਪ੍ਰਦਰਸ਼ਨ
ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਸਿੱਖਿਆ ਮੇਲਾ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਡੀ.
ਟੱਲੇਵਾਲ, 5 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਸਿੱਖਿਆ ਮੇਲਾ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਡੀ.ਈ.ਓ. ਸੁਨਿਤਇੰਦਰ ਸਿੰਘ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੇਲੇ ਵਿਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਵਿਸ਼ਿਆਂ ਅਧੀਨ ਆਪਣੇ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ। ਮੇਲੇ ਦੇ ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਤੇ ਦੂਜੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਪ੍ਰੋਜੈਕਟਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੇਲੇ ਦੇ ਤਿੰਨ ਮੁੱਖ ਵਿਸ਼ੇ ਅਸਲ ਜੀਵਨ ਵਿਚ ਸਿੱਖਿਆ ਦੀ ਵਰਤੋਂ, ਕਲਾ ਏਕੀਕ੍ਰਿਤ ਸਿੱਖਿਆ ਅਤੇ ਭਾਰਤੀ ਸਭਿਆਚਾਰਕ ਵਿਰਾਸਤ ਨੂੰ ਅਤੀਤ, ਵਰਤਮਾਨ ਅਤੇ ਭਵਿੱਖ ਨਾਲ ਜੋੜਨਾ ਸਨ। ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਅਧੀਨ ਬਹੁਤ ਹੀ ਦਿਲਚਸਪ ਅਤੇ ਗਿਆਨਵਰਧਕ ਮਾਡਲ ਪੇਸ਼ ਕੀਤੇ। ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਮੁਕਾਬਲਿਆਂ ਵਿਚ ਅਸਲ ਜੀਵਨ ਵਿਚ ਸਿੱਖਿਆ ਦੀ ਵਰਤੋਂ ਵਿਸ਼ੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਨੇ ਪਹਿਲਾ, ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬੀਹਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਲਾ ਏਕੀਕ੍ਰਿਤ ਸਿੱਖਿਆ ਵਿਸ਼ੇ ਅਧੀਨ ਸਰਕਾਰੀ ਹਾਈ ਸਕੂਲ ਬੀਹਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਨੇ ਦੂਜਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਭਾਰਤੀ ਸਭਿਆਚਾਰਕ ਵਿਰਾਸਤ ਨੂੰ ਅਤੀਤ, ਵਰਤਮਾਨ ਅਤੇ ਭਵਿੱਖ ਨਾਲ ਜੋੜਨ ਦੇ ਵਿਸ਼ੇ ਵਿਚ ਸਰਕਾਰੀ ਮਿਡਲ ਸਕੂਲ ਪੱਤੀ ਸੇਖਵਾਂ ਨੇ ਪਹਿਲਾ, ਸਰਕਾਰੀ ਹਾਈ ਸਕੂਲ ਭੋਤਨਾ ਨੇ ਦੂਜਾ ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਮੁਕਾਬਲਿਆਂ ਵਿਚ ਅਸਲ ਜੀਵਨ ਵਿਚ ਸਿੱਖਿਆ ਦੀ ਵਰਤੋਂ ਵਿਸ਼ੇ ਅਧੀਨ ਸਰਕਾਰੀ ਹਾਈ ਸਕੂਲ ਬੀਹਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ (ਲੜਕੀਆਂ) ਅਤੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਲਾ ਏਕੀਕ੍ਰਿਤ ਸਿੱਖਿਆ ਵਿਸ਼ੇ ਅਧੀਨ ਸਰਕਾਰੀ ਹਾਈ ਸਕੂਲ ਨਾਈਵਾਲਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਗਹਿਲ ਨੇ ਦੂਜਾ ਅਤੇ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਭਾਰਤੀ ਸਭਿਆਚਾਰਕ ਵਿਰਾਸਤ ਨੂੰ ਅਤੀਤ, ਵਰਤਮਾਨ ਅਤੇ ਭਵਿੱਖ ਨਾਲ ਜੋੜਨ ਦੇ ਵਿਸ਼ੇ ਵਿਚ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਨਾਈਵਾਲਾ ਅਤੇ ਸਰਕਾਰੀ ਹਾਈ ਸਕੂਲ ਗਹਿਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਵੱਖ-ਵੱਖ ਸਿੱਖਿਆ ਸੰਸਥਾਵਾਂ ਅਤੇ ਸਕੂਲਾਂ ਤੋਂ ਆਏ ਮਾਹਿਰਾਂ ਨੇ ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ ਪੰਜਾਬੀ, ਸੋਨੂੰ ਗੋਇਲ, ਸਰਕਾਰੀ ਸਕੂਲ ਸੰਧੂ ਪੱਤੀ, ਮੋਹਿੰਦਰਪਾਲ ਅਤੇ ਤਜਿੰਦਰ ਸ਼ਰਮਾ, ਡਿੰਪੀ ਰਾਣੀ, ਨੀਲਾਮਣੀ, ਪ੍ਰਿੰਸੀਪਲ ਹਰੀਸ਼ ਕੁਮਾਰ, ਸਕੂਲ ਆਫ਼ ਐਮੀਨੈਂਸ ਬਰਨਾਲਾ ਨੇ ਜੱਜਾਂ ਵਜੋਂ ਭੂਮਿਕਾ ਨਿਭਾਈ ਸਿੱਖਿਆ ਮੇਲੇ ਦੇ ਨੋਡਲ ਇੰਚਾਰਜ ਗੁਰਮੀਤ ਕੌਰ ਨੇ ਮੇਲੇ ਦੀ ਸਫਲਤਾ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਸਿੱਖਿਆ ਇੰਚਾਰਜ, ਸਰਪੰਚ ਮਲੂਕ ਸਿੰਘ ਚੀਮਾ, ਦੇਵਜੀਤ ਕੌਰ, ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਤੋਂ ਇਲਾਵਾ ਪ੍ਰਿੰਸੀਪਲ ਅਨਿਲ ਕੁਮਾਰ, ਮੀਨਾਕਸ਼ੀ ਰਾਣੀ, ਗੁਰਮੀਤ ਕੌਰ, ਸੁਮਨ ਬਾਲਾ, ਮਨਜੀਤ ਕੌਰ, ਲਵਪ੍ਰੀਤ ਕੌਰ, ਰਮਨਦੀਪ ਕੌਰ, ਗਗਨਪ੍ਰੀਤ ਕੌਰ, ਰਾਸ਼ੀ, ਅਮਨਦੀਪ ਕੌਰ, ਹਰਪ੍ਰੀਤ ਸਿੰਘ, ਬਲਬੀਰ ਸਿੰਘ, ਰਿਸ਼ੂ ਰਾਣੀ, ਪਾਇਲ ਗਰਗ, ਲਲਿਤਾ, ਹਰਪ੍ਰੀਤ ਕੌਰ, ਰੀਨੂ ਗਰਗ, ਪਰਮਜੀਤ ਕੌਰ, ਰਤਨਦੀਪ ਸਿੰਘ, ਰਿਸ਼ੂ ਗਰਗ, ਰਾਜੇਸ਼ ਕੁਮਾਰ, ਲਖਵਿੰਦਰ ਸਿੰਘ, ਕੁਲਦੀਪ ਕੌਰ, ਪੂਨਮ ਸ਼ਰਮਾ, ਪਰਮਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।