ਪਿੰਡ ਸ਼ਹਿਣਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸ਼ਹਿਣਾ, 5 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਪੁਲਿਸ ਵਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਅਨੇਕਾਂ ਨੌਜਵਾਨਾਂ ਨੂੰ ਜਬਰੀ ਚੁੱਕਣ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਕਰਨ ਦੇ ਵਿਰੋਧ ਵਿਚ ਅਤੇ ਉਨ੍ਹਾਂ ਦੀ ਬਿਨਾਂ ਕਿਸੇ ਸ਼ਰਤ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਸ਼ਹਿਣਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸਮੂਹ ਧਾਰਮਿਕ, ਸਮਾਜਿਕ, ਕਿਸਾਨ, ਰਾਜਸੀ ਜਥੇਬੰਦੀਆਂ ਦੀ ਰਹਿਨੁਮਾਈ ਹੇਠ ਕੀਤਾ ਗਿਆ।
ਸ਼ਹਿਣਾ, 5 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਪੁਲਿਸ ਵਲੋਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਅਨੇਕਾਂ ਨੌਜਵਾਨਾਂ ਨੂੰ ਜਬਰੀ ਚੁੱਕਣ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਕਰਨ ਦੇ ਵਿਰੋਧ ਵਿਚ ਅਤੇ ਉਨ੍ਹਾਂ ਦੀ ਬਿਨਾਂ ਕਿਸੇ ਸ਼ਰਤ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਸ਼ਹਿਣਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸਮੂਹ ਧਾਰਮਿਕ, ਸਮਾਜਿਕ, ਕਿਸਾਨ, ਰਾਜਸੀ ਜਥੇਬੰਦੀਆਂ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਗਏ ਸਾਰੇ ਨੌਜਵਾਨਾਂ ਨੂੰ ਬਿਨਾਂ ਕਿਸੇ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਅਤੇ ਹੱਕਾਂ ਨੂੰ ਸੁਣਿਆ ਜਾਣਾ ਚਾਹੀਦਾ ਹੈ। ਇਸ ਮੌਕੇ ਭਾਈ ਲਖਵੀਰ ਸਿੰਘ ਸ਼ਹਿਣਾ ਸਰਗਰਮ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ, ਹਲਕਾ ਭਦੌੜ ਕਿਸਾਨ ਜਥੇਬੰਦੀ ਕਾਦੀਆਂ ਤੋਂ ਗੁਰਵਿੰਦਰ ਸਿੰਘ ਨਾਮਧਾਰੀ, ਬੱਬੂ ਪੰਧੇਰ ਆਗੂ ਕਿਸਾਨ ਜਥੇਬੰਦੀ ਚੜੂਨੀ, ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂ ਬੇਅੰਤ ਸਿੰਘ ਸਰਾਂ, ਉਗਰਾਹਾਂ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਗਿੱਲ (ਖੰਗੂੜਾ), ਮਾਸਟਰ ਗੁਰਪ੍ਰੀਤ ਸਿੰਘ ਸ਼ਹਿਣਾ, ਸਾਬਕਾ ਪੰਚਾਇਤ ਮੈਂਬਰ ਲਖਵੀਰ ਸਿੰਘ ਲੱਖੀ, ਹੈਡ ਗ੍ਰੰਥੀ ਭਾਈ ਨਿਰਮਲ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖ਼ਾਲਸਾ, ਬਾਬਾ ਸੁਖਦੇਵ ਸਿੰਘ, ਮਲਕੀਤ ਸਿੰਘ, ਕਾਲਾ ਸਿੰਘ, ਮੇਲੂ ਸਿੰਘ, ਜੱਸ ਧਾਲੀਵਾਲ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਹੋਰ ਆਗੂ ਹਾਜ਼ਰ ਸਨ।