07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 6 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

ਅਜੀਤ ਡੈਸਕ 07-11-2026
ਹੰਡਿਆਇਆ, 6 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਨੂੰ ਰੰਗ-ਬਰੰਗੀਆਂ ਸਜਾਵਟਾਂ ਅਤੇ ਦੀਵਿਆਂ ਨਾਲ ਸਜਾਇਆ ਗਿਆ, ਜਿਸ ਨਾਲ ਸਕੂਲ ਦਾ ਮਾਹੌਲ ਬਹੁਤ ਹੀ ਮਨਮੋਹਕ ਬਣ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ, ਦੀਵੇ ਸਜਾਉਣ, ਤਸਵੀਰਾਂ ਬਣਾਉਣ ਅਤੇ ਹੋਰ ਕਲਾ ਨਾਲ ਸਬੰਧਿਤ ਗਤੀਵਿਧੀਆਂ ਕੀਤੀਆਂ ਗਈਆਂ। ਬੱਚਿਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਅਤੇ ਹਨੇਰੇ ਤੋਂ ਰੌਸ਼ਨੀ ਵੱਲ ਵਧਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ ਬਾਜਵਾ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ’ਚ ਫੇਰੀ ਨੇ ਸਿਆਸੀ ਹਲਚਲ ਤੇਜ਼ ਕੀਤੀ-ਧੰਨਾ ਸਿੰਘ ਗਰੇਵਾਲ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।