08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ

ਧੂਰੀ, 7 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਜੇਰੇ ਬਿਲਾਲ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ.

ਅਜੀਤ ਡੈਸਕ 08-11-2026
ਧੂਰੀ, 7 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਨਾਲ ਸਬੰਧਤ ਧਾਰਮਿਕ ਸਥਾਨਾਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਪਰਾਲਿਆਂ ਤਹਿਤ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ਜੇਰੇ ਬਿਲਾਲ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਮਸਜਿਦ ਦੀ ਉਸਾਰੀ ਲਈ ਇਹ ਚੈੱਕ ਸਬੰਧਿਤ ਨੁਮਾਇੰਦਿਆਂ ਨੂੰ ਸੌਂਪਿਆ ਅਤੇ ਉਸਾਰੀ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਸਰਪੰਚ ਕਰਮਜੀਤ ਸਿੰਘ ਪੰਮੀ ਭੁੱਲਰਹੇੜੀ ਸਮੇਤ ਪਿੰਡ ਦੇ ਪਤਵੰਤੇ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।
ਪਿਛਲੀ ਖ਼ਬਰ ਢੀਂਡਸਾ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਚਟਾਨ ਵਾਂਗ ਖੜ੍ਹੇ ਹਨ–ਰਿਪੁ ਢਿੱਲੋਂ ਅਗਲੀ ਖ਼ਬਰ ਮੀਟਰ ਰੀਡਰਾਂ ਦੀ ਦੀਵਾਲੀ ਹੋਵੇਗੀ ਕਾਲੀ, ਸਰਕਾਰ ਦੇ ਵਾਅਦਿਆਂ ਤੋਂ ਨਿਰਾਸ਼ ਕਾਮਿਆਂ ਦਾ ਸੰਘਰਸ਼ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।