08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੈਰੀਟੇਜ ਪਬਲਿਕ ਸਕੂਲ ਵਿਖੇ ਦੀਵਾਲੀ ਮੇਲੇ ਦੀਆਂ ਰੌਣਕਾਂ, ਵਿਦਿਆਰਥੀਆਂ ਨੇ ਕਲਾ ਤੇ ਸਿਰਜਣਾਤਮਕ ਹੁਨਰ ਦਾ ਕੀਤਾ ਪ੍ਰਦਰਸ਼ਨ

ਭਵਾਨੀਗੜ੍ਹ, 7 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ, ਖੇਡਾਂ ਅਤੇ ਖਾਣ-ਪੀਣ ਦੇ ਸਟਾਲ ਲਗਾਏ ਗਏ, ਜਿਨ੍ਹਾਂ ਨੇ ਮੇਲੇ ਦੀਆਂ ਰੌਣਕਾਂ ਨੂੰ ਹੋਰ ਵਧਾ ਦਿੱਤਾ।

ਭਵਾਨੀਗੜ੍ਹ ਦੇ ਹੈਰੀਟੇਜ ਸਕੂਲ ਵਿਖੇ ਮਨਾਏ ਦੀਵਾਲੀ ਮੇਲੇ ਦੇ ਦ੍ਰਿਸ਼। ਤਸਵੀਰਾਂ- ਰਣਧੀਰ ਸਿੰਘ ਫੱਗੂਵਾਲਾ 08-11-2026
ਭਵਾਨੀਗੜ੍ਹ, 7 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੱਖ-ਵੱਖ ਗਤੀਵਿਧੀਆਂ, ਖੇਡਾਂ ਅਤੇ ਖਾਣ-ਪੀਣ ਦੇ ਸਟਾਲ ਲਗਾਏ ਗਏ, ਜਿਨ੍ਹਾਂ ਨੇ ਮੇਲੇ ਦੀਆਂ ਰੌਣਕਾਂ ਨੂੰ ਹੋਰ ਵਧਾ ਦਿੱਤਾ। ਮੇਲੇ ਦੌਰਾਨ ਛੋਟੇ ਬੱਚਿਆਂ ਲਈ ਕਮਾਂਡੋ ਨੈੱਟ, ਜੰਪਿੰਗ ਜੈਕ, ਟਰੈਂਪੋਲਿਨ, ਲੈਡਰ ਬ੍ਰਿਜ ਅਤੇ ਮਿੱਕੀ ਹਾਊਸ ਆਦਿ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਵੱਖ-ਵੱਖ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ ਗਏ, ਜਿਨ੍ਹਾਂ ਵਿੱਚ ਬੋਤਲ ਬਾਊਂਸ, ਸਟੈਂਡ ਐਂਡ ਵਿਨ, ਸਪਲੈਸ਼ ਐਂਡ ਵਿਨ, ਦੀਆ ਡਬਲ ਧਮਾਕਾ, ਰੋਲ ਦਾ ਬਾਲ ਇਨ ਟਾਇਰ, ਕਲਰ ਬਲਾਸਟ ਅਤੇ ਤੰਬੋਲਾ ਆਦਿ ਖੇਡਾਂ ਦਾ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਮੇਲੇ ਵਿੱਚ ਲੱਗੇ ਖਾਣ-ਪੀਣ ਦੇ ਸਟਾਲਾਂ ‘ਤੇ ਸੈਂਡਵਿਚ, ਫਰਾਈਜ਼, ਟਿੱਕੀਆਂ, ਮੋਮੋਜ਼, ਗੋਲਗੱਪੇ, ਬਰਗਰ, ਨੂਡਲਜ਼ ਅਤੇ ਸਪਰਿੰਗ ਰੋਲ ਆਦਿ ਪਕਵਾਨ ਵੀ ਖਿੱਚ ਦਾ ਕੇਂਦਰ ਬਣੇ ਰਹੇ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਸ੍ਰੀਮਤੀ ਆਸ਼ਿਮਾ ਮਿੱਤਲ ਅਤੇ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਵਾਤਾਵਰਨ ਪੱਖੀ ਦੀਵਾਲੀ ਮਨਾਉਣ, ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ, ਮੋਮਬੱਤੀਆਂ ਦੀ ਬਜਾਏ ਮਿੱਟੀ ਦੇ ਦੀਵੇ ਜਗਾਉਣ, ਐੱਲ.ਈ.ਡੀ. ਲਾਈਟਾਂ ਦੀ ਵਰਤੋਂ ਕਰਨ ਅਤੇ ਜੈਵਿਕ ਰੰਗਾਂ ਨਾਲ ਰੰਗੋਲੀ ਬਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸੰਤ ਬਾਬਾ ਫਲਗੂ ਦਾਸ ਦੀ 41ਵੀ ਬਰਸੀ ਮਨਾਈ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਦਿ ਗਲੈਡੀਏਟੋਰੀਅਨਜ਼ ਗਲੋਰੀ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।