12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ ਵੀਰ ਗਾਥਾ ਪ੍ਰੋਜੈਕਟ ’ ’ ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸੀ. ਬੀ.

ਅਜੀਤ ਡੈਸਕ 12-11-2026
ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਵਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੇ ‘ਵੀਰ ਗਾਥਾ ਪ੍ਰੋਜੈਕਟ’ ਵਿਚ ਹਿੱਸਾ ਲਿਆ। ਜਿਸ ਵਿਚੋਂ ਸੰਸਥਾ ਦੇ ਵਿਦਿਆਰਥੀਆਂ ਨੇ ਦੇਸ਼ ਦੇ ਬਹਾਦਰ ਸੈਨਿਕਾਂ ਅਤੇ ਪਰਮਵੀਰ ਚੱਕਰ ਜੇਤੂਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੇ ਹੋਏ ਲੇਖ, ਕਵਿਤਾਵਾਂ, ਪੇਂਟਿੰਗਾਂ ਅਤੇ ਮਲਟੀਮੀਡੀਆ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਵਲੋਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਉਂਦੇ ਹਨ। ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ 16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਤੀਜੇ ਦਿਨ ਵੀ ਨਹੀਂ ਹੋ ਸਕਿਆ ਮਨਜਿੰਦਰ ਸਿੰਘ ਦਾ ਸਸਕਾਰ, ਦੋਸ਼ੀ ਦੀ ਗ੍ਰਿਫ਼ਤਾਰੀ ’ਤੇ ਪਰਿਵਾਰ ਅੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।