12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀ ਖਿਡਾਰਨ ਸੂਬਾ ਪੱਧਰੀ ਨੈੱਟਬਾਲ ਖੇਡਾਂ ’ਚ ਰਹੀ ਅੱਵਲ

ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਦੁਆਰਾ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਕੇ ਖੇਡਾਂ ਦੇ ਖੇਤਰ ਵਿਚ ਚੰਗਾ ਨਾਮਣਾ ਖੱਟਿਆ ਗਿਆ। ਜਿਸ ਦੇ ਚਲਦਿਆਂ ਬਠਿੰਡਾ ਵਿਖੇ ਹੋਈਆਂ ਅੰਡਰ-14 (ਲੜਕੀਆਂ) ਦੀਆਂ 70ਵੀਆਂ ਪੰਜਾਬ ਸਕੂਲ ਨੈੱਟਬਾਲ ਖੇਡਾਂ ਵਿਚ ਗੁਲਦਮਨ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਕੇ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਪ੍ਰਾਪਤ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ।

ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਪਹੁੰਚਣ ’ਤੇ ਜੇਤੂ ਖਿਡਾਰਨ ਦਾ ਨਿੱਘਾ ਸਵਾਗਤ ਕਰਦੇ ਹੋਏ ਸਕੂਲ ਪ੍ਰਬੰਧਕ। ਤਸਵੀਰ : ਜਤਿੰਦਰ ਸਿੰਘ ਧਨੌਲਾ 12-11-2026
ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)- ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਖਿਡਾਰੀਆਂ ਦੁਆਰਾ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾ ਕੇ ਖੇਡਾਂ ਦੇ ਖੇਤਰ ਵਿਚ ਚੰਗਾ ਨਾਮਣਾ ਖੱਟਿਆ ਗਿਆ। ਜਿਸ ਦੇ ਚਲਦਿਆਂ ਬਠਿੰਡਾ ਵਿਖੇ ਹੋਈਆਂ ਅੰਡਰ-14 (ਲੜਕੀਆਂ) ਦੀਆਂ 70ਵੀਆਂ ਪੰਜਾਬ ਸਕੂਲ ਨੈੱਟਬਾਲ ਖੇਡਾਂ ਵਿਚ ਗੁਲਦਮਨ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਕੇ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਪ੍ਰਾਪਤ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ। ਸਕੂਲ ਦੇ ਡੀ.ਪੀ.ਈ. ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਹੋਣਹਾਰ ਖਿਡਾਰਨ ਦੀ ਸ਼ਾਨਦਾਰ ਖੇਡ ਦੇ ਬਦੌਲਤ ਇਸ ਨੂੰ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣਿਆ ਗਿਆ ਸੀ, ਜਿਸ ਦੇ ਚਲਦਿਆਂ ਹੁਣ ਵੀ ਇਸ ਨੇ ਨਵੀਆਂ ਤਕਨੀਕਾਂ ਦੀ ਵਰਤੋਂ ਕਰ ਕੇ ਖੇਡ ਦਾ ਹੁਨਰ ਦਿਖਾਉਂਦਿਆਂ ਅਨੁਸ਼ਾਸਨ ਦੇ ਦਾਇਰੇ ਵਿਚ ਰਹਿ ਕੇ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਜੇਤੂ ਖਿਡਾਰਨ ਗੁਲਦਮਨ ਕੌਰ ਅਤੇ ਡੀ.ਪੀ.ਈ. ਸੁਖਵੀਰ ਸਿੰਘ ਨੂੰ ਵਧਾਈ ਦਿੰਦਿਆਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਕ ਚੰਗਾ ਖਿਡਾਰੀ ਦੇਸ਼ ਦਾ ਵਡਮੁੱਲਾ ਸਰਮਾਇਆ ਹੁੰਦਾ ਹੈ ਅਤੇ ਆਪਣਾ, ਮਾਤਾ-ਪਿਤਾ, ਸਕੂਲ ਦਾ ਨਾਂਅ ਇਲਾਕੇ ’ਚ ਰੌਸ਼ਨ ਕਰਦਾ ਹੈ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਬਚ ਕੇ ਰਹਿੰਦਾ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਡਾ: ਮਨਪ੍ਰੀਤ ਕੌਰ ਨੇ ਵੀ ਅਗਲੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਦੇ ਹੋਏ ਖਿਡਾਰਨ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ - ਵਧੀਕ ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।