12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਇਆ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਖ਼ੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਰੰਗ-ਬਰੰਗਿਆਂ ਸਜਾਵਟਾਂ, ਦੀਵਿਆਂ ਅਤੇ ਰੌਸ਼ਨੀਆਂ ਨਾਲ ਜਗਮਗਾ ਉੱਠਿਆ।

ਅਜੀਤ ਡੈਸਕ 12-11-2026
ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਬੜੇ ਉਤਸ਼ਾਹ, ਖ਼ੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਰੰਗ-ਬਰੰਗਿਆਂ ਸਜਾਵਟਾਂ, ਦੀਵਿਆਂ ਅਤੇ ਰੌਸ਼ਨੀਆਂ ਨਾਲ ਜਗਮਗਾ ਉੱਠਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ, ਦੀਵੇ ਸਜਾਏ ਅਤੇ ਰਚਨਾਤਮਿਕ ਢੰਗ ਨਾਲ ਦੀਵਾਲੀ ਦੀ ਮਹੱਤਤਾ ਨੂੰ ਦਰਸਾਇਆ। ਵਿਦਿਆਰਥੀਆਂ ਨੇ ਪੋਸਟਰਾਂ ਅਤੇ ਹੋਰ ਕਲਾਤਮਕ ਗਤੀਵਿਧੀਆਂ ਰਾਹੀਂ ਤਿਉਹਾਰ ਦੀ ਖ਼ੁਸ਼ੀ ਸਾਂਝੀ ਕੀਤੀ।ਅਧਿਆਪਕਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਦੀਵਾਲੀ ਬੁਰਾਈ ਉੱਤੇ ਚੰਗਿਆਈ, ਹਨੇਰੇ ਉੱਤੇ ਰੌਸ਼ਨੀ ਅਤੇ ਅਗਿਆਨਤਾ ਉੱਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਹੈ। ਇਸ ਮੌਕੇ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਪਟਾਕਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਪਿਆਰ, ਭਾਈਚਾਰੇ ਅਤੇ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਅਤੇ ਸਮਾਜ ਵਿਚ ਖ਼ੁਸ਼ੀਆਂ ਵੰਡਣ ਦਾ ਸੰਦੇਸ਼ ਦਿੱਤਾ। ਇਸ ਤਰ੍ਹਾਂ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ, ਉਤਸ਼ਾਹ ਅਤੇ ਰੌਣਕਾਂ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ’ਚ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਦੀ ਖਿਡਾਰਨ ਸੂਬਾ ਪੱਧਰੀ ਨੈੱਟਬਾਲ ਖੇਡਾਂ ’ਚ ਰਹੀ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।