14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਾਈ.ਐੱਸ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ.

ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੀਜੀ ਜਮਾਤ ਦੀ ਵਿਦਿਆਰਥਣ ਹਰਸ਼ਿਤਾ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਮਨਰੀਤ ਨੂੰ ਇਕ ਦਿਨ ਲਈ ਸਕੂਲ ਦੇ ਪ੍ਰਿੰਸੀਪਲ ਦੀ ਭੂਮਿਕਾ ਨਿਭਾਉਣ ਦਾ ਵਿਲੱਖਣ ਮੌਕਾ ਦਿੱਤਾ ਗਿਆ। ਦੋਵਾਂ ਵਿਦਿਆਰਥਣਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਪ੍ਰਿੰਸੀਪਲ ਦਫ਼ਤਰ ਦੀ ਕਾਰਜਪ੍ਰਣਾਲੀ ਅਤੇ ਪ੍ਰਿੰਸੀਪਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ, ‘ ਬੱਚੇ ਕਿਸੇ ਵੀ ਸਿੱਖਿਆ ਸੰਸਥਾ ਦੀ ਆਤਮਾ ਹੁੰਦੇ ਹਨ। ਬਾਲ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਹਰ ਬੱਚੇ ਨੂੰ ਅਜਿਹਾ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਉਸ ਨੂੰ ਪਿਆਰ, ਹੌਸਲਾ-ਅਫ਼ਜ਼ਾਈ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਭਰਪੂਰ ਮੌਕੇ ਮਿਲਣ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਬੰਦਕ ਆਗੂਆਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਪੋਸਕੋ ਐਕਟ ਸਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।