13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੀ.ਜੀ.ਐੱਸ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਫੈਡਰਲ ਬੈਂਕ ਦਾ ਕੀਤਾ ਦੌਰਾ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਜੀ. ਜੀ.

ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਦੇ ਵਿਦਿਅਰਥੀਆਂ ਨੂੰ ਫੈਡਰਲ ਬੈਂਕ ਵਿਖੇ ਵਿੱਦਿਅਕ ਦੌਰਾ ਕਰਵਾਇਆ ਗਿਆ। ਜਿਸ ਦਾ ਉਦੇਸ਼ ਬੱਚਿਆਂ ਨੂੰ ਬੈਂਕਿੰਗ ਪ੍ਰਣਾਲੀ ਅਤੇ ਪੈਸਿਆਂ ਦੇ ਸਹੀ ਪ੍ਰਬੰਧਨ ਬਾਰੇ ਮੁੱਢਲੀ ਜਾਣਕਾਰੀ ਦੇਣਾ ਸੀ। ਇਸ ਦੌਰਾਨ ਬੈਂਕ ਦੇ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਨੂੰ ਬੈਂਕ ਦੇ ਰੋਜ਼ਾਨਾ ਕੰਮਕਾਜ, ਪੈਸੇ ਜਮ੍ਹਾ ਕਰਵਾਉਣ, ਕਢਵਾਉਣ, ਬੱਚਤ ਕਰਨ ਅਤੇ ਬੈਂਕ ਦੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਸਮਝਾਇਆ ਗਿਆ ਕਿ ਪੈਸਿਆਂ ਦੀ ਬੱਚਤ ਕਰਨਾ ਕਿਉਂ ਜ਼ਰੂਰੀ ਹੈ ਅਤੇ ਬੈਂਕ ਸਾਡੇ ਜੀਵਨ ਵਿਚ ਕੀ ਮਹੱਤਵ ਰੱਖਦਾ ਹੈ। ਵਿਦਿਆਰਥੀਆਂ ਨੇ ਬੈਂਕ ਦੀ ਕਾਰਜਪ੍ਰਣਾਲੀ ਨੂੰ ਨੇੜਿਓਂ ਦੇਖਿਆ ਅਤੇ ਆਪਣੇ ਮਨ ਵਿਚ ਉੱਠੇ ਸਵਾਲ ਵੀ ਪੁੱਛੇ। ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਸਿੰਘ ਚਹਿਲ ਅਤੇ ਡਾਇਰੈਕਟਰ ਸ: ਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਜੀਵਨ ਦੇ ਤਜਰਬੇ ਮਿਲਦੇ ਹਨ, ਜੋ ਉਨ੍ਹਾਂ ਨੂੰ ਭਵਿੱਖ ਵਿਚ ਜ਼ਿੰਮੇਵਾਰ ਅਤੇ ਆਤਮ-ਨਿਰਭਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਿੰਡਰਗਾਰਟਨ ਵਿੰਗ ਦੇ ਕੋਆਰਡੀਨੇਟਰ ਸਰਬਜੀਤ ਕੌਰ, ਅਧਿਆਪਕਾ ਬਲਜੀਤ ਕੌਰ, ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਬਲਾਕ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।