ਸੂਬੇ ’ਚ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਠੱਲ੍ਹ ਪਾਉਣ ’ਚ ਨਾਕਾਮ ਰਹੀ ਝਾੜੂ ਸਰਕਾਰ-ਕਮਲ ਧਾਲੀਵਾਲ
ਅਹਿਮਦਗੜ, 13 ਨਵੰਬਰ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਪਿੰਡ ਕੰਗਣਵਾਲ ਵਿਖੇ ਪੰਚ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਦਿਨੋ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਜ਼ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਪੌਣੇ ਪੰਜ ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੇ ਵਗਦੇ ਹੜ੍ਹ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।
ਅਜੀਤ ਡੈਸਕ
14-11-2026