15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਦੇ ਮੱਦੇਨਜ਼ਰ ਐੱਸ.ਡੀ.ਐੱਮ. ਵਲੋਂ ਪ੍ਰਬੰਧਾਂ ਦੀ ਸਮੀਖਿਆ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 15 ਨਵੰਬਰ ਦੀ ਸ਼ਾਮ ਤੋਂ 16 ਨਵੰਬਰ ਦੀ ਸਵੇਰ ਤੱਕ ਕੀਤੀ ਜਾਣ ਵਾਲੀ ਛੱਠ ਪੂਜਾ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਵਲੋਂ ਵੱਖ-ਵੱਖ ਪੂਜਾ ਸਥਾਨਾਂ ’ਤੇ ਮੌਕੇ ’ਤੇ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਐਤਵਾਰ, 15 ਨਵੰਬਰ, 2026 15-11-2026
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 15 ਨਵੰਬਰ ਦੀ ਸ਼ਾਮ ਤੋਂ 16 ਨਵੰਬਰ ਦੀ ਸਵੇਰ ਤੱਕ ਕੀਤੀ ਜਾਣ ਵਾਲੀ ਛੱਠ ਪੂਜਾ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਵਲੋਂ ਵੱਖ-ਵੱਖ ਪੂਜਾ ਸਥਾਨਾਂ ’ਤੇ ਮੌਕੇ ’ਤੇ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਐੱਸ.ਡੀ.ਐੱਮ. ਨੇ ਦੱਸਿਆ ਕਿ ਛੱਠ ਪੂਜਾ ਦੌਰਾਨ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੱਜੀ ਦਾ ਤਾਲਾਬ ਹੰਡਿਆਇਆ, ਰਾਮ ਲੀਲਾ ਗਰਾਊਂਡ ਹੰਡਿਆਇਆ, ਨੇੜੇ ਐਫ.ਸੀ.ਆਈ. ਗੋਦਾਮ, ਸੇਖਾ ਫਾਟਕ (ਮੁੱਖ ਪ੍ਰੋਗਰਾਮ) ਬਰਨਾਲਾ, ਪ੍ਰੇਮ ਨਗਰ ਨੇੜੇ ਮੈਕਲਾਈਫ ਡੇਅਰੀ ਬਰਨਾਲਾ, ਭੈਣੀ ਬਸਤੀ ਦੇ ਸਾਹਮਣੇ ਅਨਾਜ ਮੰਡੀ ਵਾਲੀ ਗਲੀ (ਮੋਟਰ ਪਾਰਕ) ਬਰਨਾਲਾ ਆਦਿ ਪ੍ਰਮੁੱਖ ਸਥਾਨਾਂ ਦਾ ਦੌਰਾ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਹੇਠ ਲਿਖੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।
ਪਿਛਲੀ ਖ਼ਬਰ ਛੱਠ ਪੂਜਾ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ਐੱਮ.ਪੀ. ਮੀਤ ਹੇਅਰ ਨੇ 7 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕੌਮਾਂਤਰੀ ਪੱਧਰ ਦੇ ਕ੍ਰਿਕਟ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।