14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ ਕਰਵਾਇਆ

ਧਨੌਲਾ, 14 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਵਿਖੇ ਬਾਲ ਦਿਵਸ ਮੌਕੇ ਨਰਸਰੀ ਤੋਂ ਯੂ. ਕੇ.

ਅਜੀਤ ਡੈਸਕ 15-11-2026
ਧਨੌਲਾ, 14 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਵਿਖੇ ਬਾਲ ਦਿਵਸ ਮੌਕੇ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਲਈ ਵਿਸ਼ੇਸ਼ ਖੇਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਸਰਗਰਮ ਖੇਡ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਬੱਚਿਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਬੱਚਿਆਂ ਵਿਚ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੀ ਹਾਜ਼ਰੀ ਨੇ ਸਮਾਰੋਹ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸਮੂਹ ਸਟਾਫ਼ ਨੇ ਬੱਚਿਆਂ ਦਾ ਉਤਸ਼ਾਹ ਵਧਾਇਆ ਅਤੇ ਗਤੀਵਿਧੀਆਂ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸਿਮਰਨ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ। ਸਕੂਲ ਦੇ ਚੇਅਰਮੈਨ ਸਰਦਾਰ ਅਮਰਜੀਤ ਸਿੰਘ ਚੀਮਾ ਨੇ ਵੀ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਸਮਾਗਮ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਸਹਾਇਕ ਹੁੰਦੀਆਂ ਹਨ।
ਪਿਛਲੀ ਖ਼ਬਰ ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ ਵਿਖੇ ‘ਬਾਲ ਦਿਵਸ’ ਮਨਾਇਆ ਅਗਲੀ ਖ਼ਬਰ ਛੱਠ ਪੂਜਾ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।