14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ ਵਿਖੇ ‘ਬਾਲ ਦਿਵਸ’ ਮਨਾਇਆ

ਟੱਲੇਵਾਲ, 14 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਿਤ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 15-11-2026
ਟੱਲੇਵਾਲ, 14 ਨਵੰਬਰ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਪੰਡਿਤ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਕਵਿਤਾਵਾਂ, ਗੀਤ, ਭਾਸ਼ਣ ਅਤੇ ਨਾਚ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਦਿੱਤਾ ਗਿਆ। ਇਸ ਮੌਕੇ ਮੈਡਮ ਵੀਰਪਾਲ ਕੌਰ, ਕਾਂਤਾ ਕੁਮਾਰੀ, ਪਰਦੀਪ, ਮਨੀਸਾ, ਨਿਸ਼ਾ ਰਾਣੀ, ਹਰਪਾਲ, ਲਵਲੀ, ਗੁਰਮੀਤ, ਰਮਨ ਪੱਖੋ, ਕਮਲ, ਸਤਵੀਰ, ਅਮਨਦੀਪ , ਮੱਘਰ ਸਿੰਘ, ਸੁਖਪਾਲ, ਨਰਿੰਦਰ ਸੂਦ ਅਤੇ ਵੀਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮੌਕੇ ਮਰੀਜ਼ਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।