ਪੱਖੋ ਕਲਾਂ ਵਿਖੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਆਈ ਪੁਲਿਸ ਪਾਰਟੀ ਦਾ ਘਿਰਾਓ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਆਈ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਦਾ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਨੇ ਕਿਹਾ ਕਿ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਖੇਤਾਂ ਵਿਚੋਂ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀਆਂ ਗੱਠਾ ਬਣਾ ਕੇ ਅਤੇ ਜ਼ਮੀਨ ਵਿਚ ਮਿਲਾ ਕੇ ਨਿਪਟਾਰਾ ਕੀਤਾ ਹੈ।
ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਖੇਤਾਂ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਆਈ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਦਾ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ ਨੇ ਕਿਹਾ ਕਿ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਖੇਤਾਂ ਵਿਚੋਂ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੀਆਂ ਗੱਠਾ ਬਣਾ ਕੇ ਅਤੇ ਜ਼ਮੀਨ ਵਿਚ ਮਿਲਾ ਕੇ ਨਿਪਟਾਰਾ ਕੀਤਾ ਹੈ। ਮਜਬੂਰੀ ਵੱਸ ਜੇਕਰ ਕਿਸੇ ਲੋੜਵੰਦ ਕਿਸਾਨ ਨੂੰ ਆਪਣੇ ਖੇਤ ਵਿਚ ਅੱਗ ਲਗਾਉਣੀ ਪੈ ਗਈ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਖ਼ਿਲਾਫ਼ ਕਾਰਵਾਈ ਕਰ ਕੇ ਝੂਠੇ ਪਰਚੇ ਦਰਜ ਕਰ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪਿੰਡ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੋ ਪੁਲਿਸ ਪਾਰਟੀ ਨੋਟਿਸ ਦੇਣਾ ਚਾਹੁੰਦੀ ਹੈ ਅਸੀਂ ਕੋਈ ਨੋਟਿਸ ਪ੍ਰਾਪਤ ਨਹੀਂ ਕਰਾਂਗੇ ਅਤੇ ਕੋਈ ਵੀ ਕਿਸਾਨ ਪ੍ਰਸ਼ਾਸਨ ਵਲੋਂ ਲਾਇਆ ਗਿਆ ਜੁਰਮਾਨਾ ਨਹੀਂ ਭਰੇਗਾ। ਜੇਕਰ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਵੇਗਾ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕਰ ਕੇ ਤਿੱਖਾ ਵਿਰੋਧ ਕੀਤਾ ਜਾਵੇਗਾ। ਕਿਸੇ ਵੀ ਹਾਲਤ ਵਿਚ ਕਿਸੇ ਕਿਸਾਨ ਖ਼ਿਲਾਫ਼ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਖ਼ਿਲਾਫ਼ ਕੀਤੇ ਸਾਰੇ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਜੋ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ ਉਹ ਮੁਆਫ਼ ਕੀਤਾ ਜਾਵੇ। ਇਸ ਮੌਕੇ ਕਿਸਾਨ ਹਾਜ਼ਰ ਸਨ।