15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਵਿਚ 400 ਦਾਣਾ ਮੰਡੀਆਂ ਬੰਦ ਕਰ ਕੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਰੋਲਿਆ ਜਾ ਰਿਹਾ ਹੈ-ਐਡਵੋਕੇਟ ਰਾਹੀ

ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ 400 ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਕੇ ਕਿਸਾਨਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ। ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੱਲਬਾਤ ਕਰਦਿਆਂ ਆਖੀ।

ਐਡਵੋਕੇਟ ਸਤਨਾਮ ਸਿੰਘ ਰਾਹੀ 16-11-2026
ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ 400 ਦਾਣਾ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕਰ ਕੇ ਕਿਸਾਨਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ। ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿਚ ਝੋਨੇ ਦੀ ਅੱਧੀ ਫ਼ਸਲ ਖ਼ਰੀਦਣ ਤੋਂ ਰਹਿੰਦੀ ਹੈ, ਜਦਕਿ ਖ਼ਰੀਦ ਏਜੰਸੀਆਂ ਖ਼ਰੀਦਣ ਤੋਂ ਹੱਥ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਕੋਲ ਕੋਈ ਰਾਹ ਨਹੀਂ ਲੱਭ ਰਿਹਾ। ਫ਼ਸਲ ਵੇਚਣ ਉਪਰੰਤ ਜਿੱਥੇ ਜ਼ਮੀਨ ਦਾ ਠੇਕਾ ਤਾਰਨਾ ਹੈ, ਉੱਥੇ ਘਰ ਪਰਿਵਾਰ ਲਈ ਅਨੇਕਾਂ ਸਜਾਏ ਸੁਪਨੇ ਵੀ ਸਾਉਣੀ ਦੀ ਫ਼ਸਲ ਤੇ ਪੂਰੇ ਕਰਨੇ ਹੁੰਦੇ ਹਨ। ਕਿਸਾਨਾਂ ਦੀ 6 ਮਹੀਨੇ ਦੀ ਕਮਾਈ ਅੱਜ ਦਾਣਾ ਮੰਡੀਆਂ ਵਿਚ ਰੁਲ ਰਹੀ ਹੈ, ਜਦਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਕਿਸਾਨਾਂ ਨੂੰ ਖ਼ਰੀਦ ਸਬੰਧੀ ੳੁੱਪਰ ਰਿਪੋਰਟ ਭੇਜੇ ਜਾਣ ਦਾ ਦਿਲਾਸਾ ਦੇ ਕੇ ਡੰਗ ਟਪਾ ਰਹੇ ਹਨ। ਐਡਵੋਕੇਟ ਰਾਹੀ ਨੇ ਕਿਹਾ ਕਿ ਕਾਰਪੋਰੇਟ ਤੇ ਵਪਾਰੀ ਵਰਗ ਨਾਲ ਸਰਕਾਰ ਗੰਢ ਤੁੱਪ ਕਰ ਕੇ ਕਿਸਾਨਾਂ ਨੂੰ ਘੱਟ ਰੇਟ ਤੇ ਝੋਨੇ ਦੀ ਫ਼ਸਲ ਵੇਚਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨੂੰ ਰੁਲਣ ਤੋਂ ਬਚਾਇਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਫਿਰ ਆਰਥਿਕਤਾ ਦੇ ਮਾੜੇ ਦੌਰ ਵਿਚੋਂ ਲੰਘਣ ਲਈ ਮਜਬੂਰ ਕਰ ਰਹੀ ਹੈ। ਸਤਨਾਮ ਸਿੰਘ ਰਾਹੀ ਨੇ ਕਿਹਾ ਕਿ 90 ਫ਼ੀਸਦੀ ਦੇ ਅੰਨ ਭੰਡਾਰ ਭਰਨ ਵਾਲੇ ਦੇਸ ਦੇ ਕਿਸਾਨਾਂ ਦੀ ਆਰਥਿਕ ਹਾਲਤ ਦੇਖ ਦੇ ਹੋਏ ਸਰਕਾਰ ਮੰਡੀਆਂ ਵਿਚ ਪਏ ਝੋਨੇ ਦੀ ਖ਼ਰੀਦ ਤੁਰੰਤ ਚਾਲੂ ਕਰੇ।
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਰਾਸ਼ੀ ਨਾਲ ਸ਼ਹਿਰ ਦੇ ਚੌਰਾਹਿਆਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਬਣੇ ਚਿੱਟਾ ਹਾਥੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਨਰਾਇਣ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।