15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁ: ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਹੋਈ ਮੀਟਿੰਗ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਹੋਣਗੇ।

ਅਜੀਤ ਡੈਸਕ 16-11-2026
ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਤੋਂ ਬਾਅਦ ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾਵੇਗਾ। ਨਵੇਂ ਸਾਲ 22 ਜਨਵਰੀ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵਿਸ਼ਾਲ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਨ੍ਹਾਂ ਸਮਾਗਮਾਂ ਸਬੰਧੀ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਸ਼ਹਿਰ ਦੀਆਂ ਸਮੂਹ ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਪੂਰਨ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿੱਖ ਰਾਜ ਸਮੇਂ ਦੇ ਸਿੱਕੇ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਮੀਟਿੰਗ ਵਿਚ ਜਥੇਦਾਰ ਜਰਨੈਲ ਸਿੰਘ ਭੋਤਨਾ, ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ, ਗਿਆਨੀ ਕਰਮ ਸਿੰਘ ਭੰਡਾਰੀ, ਬਾਬਾ ਮਹਿੰਦਰ ਸਿੰਘ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਰਾਜੇਸ਼ ਭੂਟਾਨੀ, ਮਹਿੰਦਰ ਸਿੰਘ ਬੰਟੀ ਗਰੋਵਰ, ਜਰਨੈਲ ਸਿੰਘ, ਮਿੱਠੂ ਸਿੰਘ, ਪ੍ਰਗਟ ਸਿੰਘ, ਗੁਰਭਜਨ ਸਿੰਘ, ਸੁਖਪਾਲ ਸਿੰਘ ਰੁਪਾਣਾ, ਚਰਨਜੀਤ ਸਿੰਘ ਭਾਰੀ, ਜਗਵਿੰਦਰ ਸਿੰਘ, ਰਾਮ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੇਕਰ ਭਾਜਪਾ ਦਾ ਅਕਾਲੀ ਦਲ (ਬ) ਨਾਲ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ (ਪੁਨਰ ਸੁਰਜੀਤ) ਇਸ ਦਾ ਹਿੱਸਾ ਨਹੀਂ ਹੋਵੇਗਾ-ਪਰਮ... ਅਗਲੀ ਖ਼ਬਰ ਲੱਖਾਂ ਰੁਪਏ ਦੀ ਰਾਸ਼ੀ ਨਾਲ ਸ਼ਹਿਰ ਦੇ ਚੌਰਾਹਿਆਂ ’ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਬਣੇ ਚਿੱਟਾ ਹਾਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।