19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨ ਲੜਕੇ-ਲੜਕੀਆਂ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਆਪਣੀ ਵੋਟ ਅਪਲਾਈ ਕਰਨ- ਐਸ. ਡੀ. ਐਮ.

ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ)- ਸਬ-ਡਵੀਜ਼ਨ ਤਪਾ ਦੇ ਐਸ. ਡੀ.

ਐਸ.ਡੀ.ਐਮ ਗਗਨਦੀਪ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਵਿਜੇ ਸ਼ਰਮਾ 19-11-2026
ਤਪਾ ਮੰਡੀ, 18 ਨਵੰਬਰ (ਵਿਜੇ ਸ਼ਰਮਾ)- ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ ਗਗਨਦੀਪ ਸਿੰਘ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ 22 ਨਵੰਬਰ ਨੂੰ ਸ਼ਹਿਰ ਦੇ ਵੱਖ-ਵੱਖ ਬੂਥਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਬੂਥਾਂ ’ਤੇ ਬੀ.ਐਲ.ਓ ਤਾਇਨਾਤ ਰਹਿਣਗੇ ਜੋ ਕਿ 18 ਸਾਲ ਤੋਂ ਉੱਪਰ ਦੇ ਨੌਜਵਾਨਾ ਦੀਆਂ ਵੋਟਾਂ ਬਣਾਉਣ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਲੜਕੇ-ਲੜਕੀਆਂ ਵੋਟ ਤੋਂ ਵਾਂਝੇ ਰਹਿ ਗਏ ਹਨ। ਉਹ ਆਪਣੀ ਵੋਟ ਜ਼ਰੂਰ ਬਣਾਉਣ ਕਿਉਂਕਿ ਹਰ ਨੌਜਵਾਨ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤਾਂ ਜੋ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰ ਸਕਣ। ਉਨ੍ਹਾਂ ਗੱਲਬਾਤ ਦੌਰਾਨ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 30 ਨਵੰਬਰ ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਦਰਜ ਕਰ ਸਕਣਗੇ। ਇਸ ਨਾਲ ਜਨਗਣਨਾ ਪ੍ਰਕਿਰਿਆ ਵਿਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਡਿਜੀਟਲ ਸਹੂਲਤਾਂ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਵੈ ਗਣਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਨਗਣਨਾ ਟੀਮਾਂ ਨੂੰ ਪੂਰਾ ਸਹਿਯੋਗ ਦੇਣ। ਲੋਕਾਂ ਵਲੋਂ ਦਿੱਤੀ ਗਈ ਸਹੀ ਜਾਣਕਾਰੀ ਭਵਿੱਖ ਵਿਚ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗੀ। ਇਸ ਮੌਕੇ ਅੰਕੁਰ ਕੁਮਾਰ, ਨਨਪਾਲ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਲਈ ਜਿੰਦਲ ਅਤੇ ਪ੍ਰੋ. ਓਂਕਾਰ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਅਗਲੀ ਖ਼ਬਰ ਅਕਾਲੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ-ਮੋਹਿਤ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।