18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਮੁੱਖ ਜਨਗਣਨਾ ਅਫ਼ਸਰ ਵਲੋਂ ਚਾਰਜ ਅਫ਼ਸਰਾਂ, ਫ਼ੀਲਡ ਟਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ

ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਨਣਾ 2027 ਦੇ ਦੂਜੇ ਪੜਾਅ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਬਰਨਾਲਾ ਅਭਿਜੀਤ ਕਪਲਿਸ਼ ਵਲੋਂ ਚਾਰਜ ਅਫ਼ਸਰਾਂ, ਫ਼ੀਲਡ ਟਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰ ਕੇ ਚੱਲ ਰਹੀ ਸਵੈ ਗਣਨਾ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਾਰੇ ਚਾਰਜ ਅਫ਼ਸਰਾਂ, ਫ਼ੀਲਡ ਟਰੇਨਰਾਂ ਤੇ ਸੁਪਰਵਾਈਜ਼ਰਾਂ ਨੂੰ ਆਪਣੇ ਆਪਣੇ ਖੇਤਰ ਵਿਚ ਜਾ ਕੇ ਲੋਕਾਂ ਨੂੰ ਸਵੈ ਗਣਨਾ ਬਾਰੇ ਜਾਗਰੂਕ ਕਰਨ ਉੱਤੇ ਜ਼ੋਰ ਦਿੱਤਾ।

ਅਜੀਤ ਡੈਸਕ 19-11-2026
ਬਰਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਨਣਾ 2027 ਦੇ ਦੂਜੇ ਪੜਾਅ ਤਹਿਤ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਬਰਨਾਲਾ ਅਭਿਜੀਤ ਕਪਲਿਸ਼ ਵਲੋਂ ਚਾਰਜ ਅਫ਼ਸਰਾਂ, ਫ਼ੀਲਡ ਟਰੇਨਰਾਂ ਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰ ਕੇ ਚੱਲ ਰਹੀ ਸਵੈ ਗਣਨਾ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਾਰੇ ਚਾਰਜ ਅਫ਼ਸਰਾਂ, ਫ਼ੀਲਡ ਟਰੇਨਰਾਂ ਤੇ ਸੁਪਰਵਾਈਜ਼ਰਾਂ ਨੂੰ ਆਪਣੇ ਆਪਣੇ ਖੇਤਰ ਵਿਚ ਜਾ ਕੇ ਲੋਕਾਂ ਨੂੰ ਸਵੈ ਗਣਨਾ ਬਾਰੇ ਜਾਗਰੂਕ ਕਰਨ ਉੱਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ੍ਰੀ ਕਪਲਿਸ਼ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖ਼ੁਦ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ ਤੋਂ ਅਧਿਕਾਰਤ ਪੋਰਟਲ se.census.gov.in ’ ਤੇ ਸ਼ੁਰੂ ਕਰ ਦਿੱਤੀ ਗਈ ਹੈ ਅਤੇ 30 ਨਵੰਬਰ ਤੱਕ ਲੋਕ ਸਵੈ-ਗਣਨਾ ਤਹਿਤ ਪੋਰਟਲ ’ਤੇ ਆਪਣੀ ਜਾਣਕਾਰੀ ਸਕਦੇ ਹਨ ਜੋ ਕਿ ਬੜੀ ਆਸਾਨ ਪ੍ਰਕਿਰਿਆ ਹੈ। ਉਨ੍ਹਾਂ ਦੱਸਿਆ ਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਕਰਨਗੇ ਤੇ 5 ਜਨਵਰੀ 2027 ਤੋਂ 9 ਜਨਵਰੀ 2027 ਤੱਕ ਪੁਨਰ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਜਨਗਣਨਾ ਅਫ਼ਸਰ ਵਿਵੇਕ ਕੁਮਾਰ ਮੋਦੀ , ਵਧੀਕ ਜ਼ਿਲ੍ਹਾ ਜਨਗਣਨਾ ਅਫ਼ਸਰ ਚਰਨਜੀਤ ਕੌਰ ਅਤੇ ਚਾਰਜ ਅਫ਼ਸਰ ਮੌਜੂਦ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਦੀਆਂ ਜ਼ਿਆਦਤੀਆਂ ਦਾ ਲੋਕ ਚੋਣਾਂ ਦੌਰਾਨ ਲੈਣਗੇ ਹਿਸਾਬ- ਚੰਨੀ ਅਗਲੀ ਖ਼ਬਰ ਭਗਵੰਤ ਮਾਨ ਨੇ ਆਪਾ ਵਿਰੋਧੀ ਬਿਆਨ ਦੇ ਕੇ ਨੈਤਿਕ ਹਾਰ ਕਬੂਲੀ- ਜਥੇਦਾਰ ਘਨੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।