18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਿਹਤ ਜਾਂਚ ਕੈਂਪ ਲਗਾਇਆ

ਸੰਦੌੜ, 18 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਏ. ਬੀ.

ਅਜੀਤ ਡੈਸਕ 19-11-2026
ਸੰਦੌੜ, 18 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਏ.ਬੀ.ਸੀ. ਇੰਟਰਨੈਸ਼ਨਲ ਸਕੂਲ ਮਹੋਲੀ ਖੁਰਦ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸਰਾਜ ਹਸਪਤਾਲ ਸੰਦੌੜ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਸ਼੍ਰੀਮਤੀ ਆਸੀਮਾ ਸ਼ਰਮਾ ਖਾਨ ਅਤੇ ਡਾ. ਮੁਹੰਮਦ ਸਿਕੰਦਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਜੋਤ ਕੌਰ ਚੂੰਘ ਨੇ ਪਹੁੰਚੇ ਹੋਏ ਡਾਕਟਰ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸਰੀਰਕ ਵਿਕਾਸ ਸਕੂਲ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਡਾਕਟਰਾਂ ਦੀ ਟੀਮ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਹੋਰਨਾਂ ਰਾਜਾਂ ਵੱਲ ਸਫ਼ਰ ਕਰਨ ਵਾਲੇ ਵਾਹਨ ਚਾਲਕ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਤੱਕ ਪਹੁੰਚਣ ਲਈ ਮਲੇਰਕੋਟਲਾ ਰਾਹੀਂ... ਅਗਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਲੀਸ਼ੇਰ ਇਕਾਈ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।