20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੱਗਰਵਾਲ ਭਾਈਚਾਰੇ ਨੂੰ ਕਾਂਗਰਸ ਪਾਰਟੀ ਨੇ ਕੀਤਾ ਅੱਖੋਂ ਪਰੋਖੇ-ਰਾਜਵੀਰ ਸਿੰਗਲਾ

ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਪਿਛਲੇ ਪੰਜ ਸਾਲਾਂ ਤੋਂ ਭਦੌੜ ਹਲਕੇ ਦੇ ਅੱਗਰਵਾਲ ਭਾਈਚਾਰੇ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ। ਇਹ ਸਬਦ ਰਾਜਵੀਰ ਸਿੰਗਲਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਨੇ ਇੱਥੇ ਗੱਲਬਾਤ ਕਰਦਿਆਂ ਆਖੇ।

ਰਾਜਵੀਰ ਸਿੰਗਲਾ 20-11-2026
ਸ਼ਹਿਣਾ, 19 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਪਿਛਲੇ ਪੰਜ ਸਾਲਾਂ ਤੋਂ ਭਦੌੜ ਹਲਕੇ ਦੇ ਅੱਗਰਵਾਲ ਭਾਈਚਾਰੇ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਹੈ। ਇਹ ਸਬਦ ਰਾਜਵੀਰ ਸਿੰਗਲਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਨੇ ਇੱਥੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਜਦ ਤੋਂ ਚਰਨਜੀਤ ਸਿੰਘ ਚੰਨੀ ਭਦੌੜ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਕੇ ਗਏ ਹਨ। ਉਸ ਉਪਰੰਤ ਹਲਕੇ ਵਿਚ ਕੋਈ ਵੀ ਹਲਕਾ ਇੰਚਾਰਜ ਨਹੀ ਲਾਇਆ ਗਿਆ। ਸਿਰਫ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਹੀ ਭਦੌੜ ਹਲਕੇ ਦੇ ਪਿੰਡਾਂ ਵਿਚ ਕਾਂਗਰਸੀ ਸਮੱਰਥਕਾਂ ਦੇ ਆਉਂਦੇ ਹਨ, ਪਰ ਅਗਰਵਾਲ ਭਾਈਚਾਰੇ ਨੂੰ ਜ਼ਿਲ੍ਹਾ ਪ੍ਰਧਾਨ ਨੇ ਨਜਰਅੰਦਾਜ ਕੀਤਾ ਹੋਇਆ ਹੈ। ਰਾਜਵੀਰ ਸਿੰਗਲਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਮੁੱਢ ਤੋਂ ਜੁੜੇ ਹੋਏ ਹਨ ਅਤੇ ਵੱਖ-ਵੱਖ ਅਹੁਦਿਆ ’ਤੇ ਰਹਿ ਚੁੱਕੇ ਹਨ। ਪਿਛਲੇ ਸਮੇਂ ਦੌਰਾਨ ਜਦ ਚਰਨਜੀਤ ਸਿੰਘ ਚੰਨੀ ਭਦੌੜ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਲੜ ਰਹੇ ਸਨ, ਤਾਂ ਉਨ੍ਹਾਂ ਉਸ ਸਮੇਂ ਆਪਣੇ ’ਤੇ ਪਰਚੇ ਵੀ ਕਰਵਾਏ, ਜਿੰਨ੍ਹਾਂ ਦੀਆਂ ਹਾਲੇ ਤੱਕ ਅਦਾਲਤ ਵਿਚ ਤਰੀਕਾਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਦੌੜ ਹਲਕੇ ਦੇ ਹਿੰਦੂ ਭਾਈਚਾਰੇ ਨੂੰ ਨਜਰ ਅੰਦਾਜ ਕਰਨਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਥੋਂ ਦੀ ਚਣ ਲੜਨ ਵਾਲੇ ਉਮੀਦਵਾਰ ਲਈ ਘਾਤਕ ਹੋਵੇਗਾ। ਰਾਜਵੀਰ ਸਿੰਗਲਾ ਨੇ ਕਿਹਾ ਕਿ ਸ੍ਰੀ ਵਿਜੈਇੰਦਰ ਸਿੰਗਲਾ ਜੋ ਸੰਗਰੂਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨ, ਉਨ੍ਹਾਂ ਦਾ ਹਰ ਪਿੰਡ ਅਤੇ ਕਸਬੇ ਵਿਚ ਵੱਖਰਾ ਸਮੱਰਥਕ ਵਰਗ ਹੈ। ਜਿਸ ਨੂੰ ਕਿ ਸਾਜਿਸ ਤਹਿਤ ਨਜਰ ਅੰਦਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਵਲੋਂ ਭਦੌੜ ਹਲਕੇ ਵਿਚ ਕੀਤੀ ਗਈ ਸਾਇਕਲ ਰੈਲੀ ਵੀ ਇਸ ਕਾਰਨ ਫਲਾਪ ਹੋਈ। ਕਿ ਅੱਗਰਵਾਲ ਭਾਈਚਾਰੇ ਨੂੰ ਕੋਈ ਵੀ ਇਸ ਰੈਲੀ ਵਿਚ ਸਾਮਿਲ ਹੋਣ ਲਈ ਸੰਦੇਸ ਨਹੀ ਦਿੱਤਾ ਗਿਆ।
ਪਿਛਲੀ ਖ਼ਬਰ ਸੂਬੇ ਦੀ ਜਨਤਾ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ-ਵਿਧਾਇਕ ਲਾਭ ਸਿੰਘ ਉੱਗੋਕੇ ਅਗਲੀ ਖ਼ਬਰ ਸ਼ਹੀਦ ਸਿਪਾਹੀ ਹਰਦਿਆਲ ਸਿੰਘ ਧਨੇਰ ਦੀ 64ਵੀਂ ਸਾਲਾਨਾ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।