20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਨਗਣਨਾ 2027- ਡਿਜੀਟਲ ਵੈਨ ਰਾਹੀਂ ਸਬ-ਡਵੀਜ਼ਨ ਤਪਾ ਵਿਚ ਕੀਤਾ ਜਾਗਰੂਕ

ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਨਗਣਨਾ ਜਾਗਰੂਕਤਾ ਵੈਨ ਅੱਜ ਸਬ ਡਵੀਜ਼ਨ ਤਪਾ ਵਿਖੇ ਪਹੁੰਚੀ ਅਤੇ ਲੋਕਾਂ ਨੂੰ ਸਵੈ- ਗਣਨਾ ਕਰਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮੌਜੂਦ ਐਸ ਡੀ ਐਮ ਤਪਾ ਗਗਨਦੀਪ ਸਿੰਘ ਨੇ ਕਿਹਾ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 20-11-2026
ਤਪਾ ਮੰਡੀ, 19 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਨਗਣਨਾ ਜਾਗਰੂਕਤਾ ਵੈਨ ਅੱਜ ਸਬ ਡਵੀਜ਼ਨ ਤਪਾ ਵਿਖੇ ਪਹੁੰਚੀ ਅਤੇ ਲੋਕਾਂ ਨੂੰ ਸਵੈ- ਗਣਨਾ ਕਰਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਮੌਜੂਦ ਐਸ ਡੀ ਐਮ ਤਪਾ ਗਗਨਦੀਪ ਸਿੰਘ ਨੇ ਕਿਹਾ ਕਿ ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵੱਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖ਼ੁਦ ਕਰ ਸਕਦਾ ਹੈ। ਇਹ ਸਹੂਲਤ ਅਧਿਕਾਰਤ ਪੋਰਟਲ ’ਤੇ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਲੋਕ ਸਵੈ-ਗਣਨਾ ਤਹਿਤ ਪੋਰਟਲ ’ਤੇ ਆਪਣੀ ਜਾਣਕਾਰੀ ਅੱਪਲੋਡ ਸਕਦੇ ਹਨ ਜੋ ਕਿ ਬੜੀ ਆਸਾਨ ਪ੍ਰਕਿਰਿਆ ਹੈ। ਐਸ.ਡੀ.ਐਮ. ਨੇ ਦੱਸਿਆ ਕਿ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਨਗਣਨਾ ਕਰਨਗੇ ਤੇ 5 ਜਨਵਰੀ ਤੋਂ 9 ਜਨਵਰੀ 2 027 ਤੱਕ ਪੁਨਰ ਨਿਰੀਖਣ ਕੀਤਾ ਜਾਵੇਗਾ। ਉਹਨਾਂ ਸ਼ਹਿਰ ਵਾਸੀਆਂ ਨੂੰ ਜਨਗਣਨਾ ਦੇ ਦੂਜੇ ਪੜਾਅ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪੰਜਾਬ ਦੀ ਮੌਜੂਦਾ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਹਰ ਫ਼ਰੰਟ ’ਤੇ ਹੋ ਰਹੀ ਹੈ ਫੇਲ੍ਹ-ਜਗਸੀਰ ਸਿੰਘ ਜੱਗੀ ਬਾਬਾ ਅਗਲੀ ਖ਼ਬਰ ਸੂਬੇ ਦੀ ਜਨਤਾ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ-ਵਿਧਾਇਕ ਲਾਭ ਸਿੰਘ ਉੱਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।