19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੀ ਮੌਜੂਦਾ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਹਰ ਫ਼ਰੰਟ ’ਤੇ ਹੋ ਰਹੀ ਹੈ ਫੇਲ੍ਹ-ਜਗਸੀਰ ਸਿੰਘ ਜੱਗੀ ਬਾਬਾ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ, ਲੁੱਟ ਖੋਹ ਦੀਆਂ ਘਟਨਾਵਾਂ, ਗੈਂਗਸਟਰਵਾਦ ਅਤੇ ਨਸ਼ੇ ਦੇ ਕਾਰੋਬਾਰ ਦਾ ਬੋਲਬਾਲਾ ਹੈ ਜਿਸ ਕਰ ਕੇ ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੀ ਹੈ। ਇੱਥੋਂ ਤੱਕ ਕਿ ਛੋਟੇ ਛੋਟੇ ਬੱਚਿਆਂ ਦੀਆਂ ਵੀ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ ਪਰ ਮੌਜੂਦਾ ਸਰਕਾਰ ਇਸ ਪ੍ਰਤੀ ਸੁਹਿਰਦ ਨਹੀਂ ਹੈ।

ਤਪਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਉਮੀਦਵਾਰ ਵਰਕਰਾਂ ਨਾਲ ਜਾਣਕਾਰੀ ਦਿੰਦੇ ਹੋਏ। ਤਸਵੀਰ : ਵਿਜੇ ਸ਼ਰਮਾ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ, ਲੁੱਟ ਖੋਹ ਦੀਆਂ ਘਟਨਾਵਾਂ, ਗੈਂਗਸਟਰਵਾਦ ਅਤੇ ਨਸ਼ੇ ਦੇ ਕਾਰੋਬਾਰ ਦਾ ਬੋਲਬਾਲਾ ਹੈ ਜਿਸ ਕਰ ਕੇ ਨੌਜਵਾਨੀ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੀ ਹੈ। ਇੱਥੋਂ ਤੱਕ ਕਿ ਛੋਟੇ ਛੋਟੇ ਬੱਚਿਆਂ ਦੀਆਂ ਵੀ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ ਪਰ ਮੌਜੂਦਾ ਸਰਕਾਰ ਇਸ ਪ੍ਰਤੀ ਸੁਹਿਰਦ ਨਹੀਂ ਹੈ। ਜਿਸ ਕਾਰਨ ਪੰਜਾਬ ਅੰਦਰ ਨਸ਼ੇ ਦਾ ਕਾਰੋਬਾਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਕਰ ਕੇ ਮੌਜੂਦਾ ਸਰਕਾਰ ਨਸ਼ਿਆਂ ਦੇ ਦਰਿਆ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਸਰਕਾਰ ਨਾਮ ਦੀ ਕੋਈ ਵੀ ਚੀਜ਼ ਨਹੀਂ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਭਦੌੜ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਉਮੀਦਵਾਰ ਜਗਸੀਰ ਸਿੰਘ ਜੱਗੀ ਬਾਬਾ ਨੇ ਪਹਿਲੀ ਮੁਲਾਕਾਤ ਦੌਰਾਨ ਕਿਹਾ ਕਿ ਪੰਜ ਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਿਗੁਰੂ ਨੇ ਕਿਰਪਾ ਕੀਤੀ ਮੈਂ ਹਲਕਾ ਭਦੌੜ ਵਿਚ ਭਰਾ ਬਣ ਕੇ ਵਿਚਰਗਾਂ ਅਤੇ ਹਰ ਪਰਿਵਾਰ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਵਾਂਗਾ। ਉਨ੍ਹਾਂ ਕਿਹਾ ਕਿ ਅਗਰ ਕਿਸੇ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਦੀ ਸਮੱਸਿਆ ਦਾ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੋਵੇਗੀ ਕਿਉਂਕਿ ਮੈਂ ਸੰਘਰਸ਼ਾਂ ਵਿਚੋਂ ਨਿਕਲ ਕੇ ਆ ਇਆ ਹੋਇਆ ਹਾਂ ਇਸ ਲਈ ਮੈਨੂੰ ਹਰ ਛੋਟੀ ਵੱਡੀ ਗੱਲ ਦਾ ਇਲਮ ਹੈ। ਇਸ ਮੌਕੇ ਲਖਬੀਰ ਸਿੰਘ ਮਠਾੜੂ ਬਲਾਕ ਪ੍ਰਧਾਨ, ਜਸ਼ਨ ਸਿੰਘ ਇਕਾਈ ਪ੍ਰਧਾਨ ਢਿਲਵਾਂ, ਬੂਟਾ ਸਿੰਘ ਬਦਰਾ, ਜਗਸੀਰ ਸਿੰਘ ਪੰਧੇਰ, ਸੁਖਦੇਵ ਸਿੰਘ ਬਾਠ ਕਿਸਾਨ ਆਗੂ, ਦੀਪੂ ਢ ਿਲਵਾਂ, ਬਿੰਦਰ ਸਿੰਘ, ਬੀ ਕੇ ਟੈਲੀਕਾਮ ਜਿੰਮੀ ਗਰਗ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਦੀ ਵਿਦਿਆਰਥਣ ਤਨਵੀ ਨੇ ਸੀ.ਏ. ਫਾਊਂਡੇਸ਼ਨ ਪ੍ਰੀਖਿਆ ਪਾਸ ਕੀਤੀ ਅਗਲੀ ਖ਼ਬਰ ਜਨਗਣਨਾ 2027- ਡਿਜੀਟਲ ਵੈਨ ਰਾਹੀਂ ਸਬ-ਡਵੀਜ਼ਨ ਤਪਾ ਵਿਚ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।