19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

ਅਜੀਤ ਡੈਸਕ 20-11-2026
ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ) ਦੇ ਸਬੰਧ ਵਿਚ ਮਿਤੀ 22 ਨਵੰਬਰ ਅਤੇ 6 ਦਸੰਬਰ ਨੂੰ ਜਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਇਨਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਕੈਂਪਾਂ ਵਿਚ ਆਮ ਲੋਕ ਬੀ.ਐਲ.ਓਜ਼ ਕੋਲ ਮੌਜੂਦ ਨਵੀਂ ਡਰਾਫਟ ਵੋਟਰ ਸੂਚੀ ਵਿਚ ਆਪਣਾ ਨਾਮ ਚੈੱਕ ਕਰ ਸਕਦੇ ਹਨ। ਜੇ ਕੋਈ ਯੋਗ ਵਿਅਕਤੀ ਐਸ.ਆਈ.ਆਰ ਦੌਰਾਨ ਬਤੌਰ ਵੋਟਰ ਰਜਿਸਟਰ ਹੋਣੋਂ ਰਹਿ ਗਏ ਹਨ, ਉਹ ਨਵੀਂ ਵੋਟ ਬਣਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਨ੍ਹਾਂ ਨੋਜਵਾਨਾਂ ਦੀ ਯੋਗਤਾ ਮਿਤੀ 1 ਜਨਵਰੀ 2027 ਨੂੰ ਉਮਰ 18 ਸਾਲ ਬਣਦੀ ਹੈ, ਉਹ ਇਨ੍ਹਾਂ ਕੈਂਪਾਂ ਦੌਰਾਨ ਆਪਣੀ ਵੋਟ ਬਣਵਾ ਸਕਦੇ ਹਨ। ਜਿਨ੍ਹਾਂ ਮਿਤ੍ਰਕ ਵੋਟਰਾਂ ਦੀ ਵੋਟ ਨਹੀਂ ਕੱਟੀ ਗਈ, ਉਨ੍ਹਾਂ ਲਈ ਫਾਰਮ ਨੰਬਰ 7 ਅਤੇ ਸ਼ਿਫਟ ਹੋ ਕੇ ਆਉਣ ਜਾਂ ਜਾਣ ਵਾਲੇ ਵੋਟਰਾਂ ਲਈ ਵਾਰਮ ਨੰਬਰ 8 ਬੀ.ਐਲ.ਓ.ਵਲੋਂ ਅਪਲਾਈ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਨਵੀਂ ਵੋਟਰ ਸੂਚੀ ਵਿੱਚ ਜਿਨ੍ਹਾਂ ਵੋਟਰਾਂ ਦੀ ਫੋਟੋ ਠੀਕ ਨਹੀਂ ਹੈ ਜਾਂ ਬਲੈਕ ਐਂਡ ਵਾਈਟ ਹੈ, ਉਹ ਆਪਣੀ ਫੋਟੋ ਠੀਕ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਐੱਮ.ਪੀ. ਲੈਡ ਫ਼ੰਡ ਦੀ ਸੁਚੱਜੀ ਵਰਤੋਂ ਲਈ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ... ਅਗਲੀ ਖ਼ਬਰ ਰਾਮਬਾਗ ਰੋਡ ’ਤੇ ਟਰੈਫ਼ਿਕ ਜਾਮ ਬਣਿਆ ਗੰਭੀਰ ਸਮੱਸਿਆ, ਐਮਰਜੈਂਸੀ ਸੇਵਾਵਾਂ ਲਈ ਵੀ ਰਸਤਾ ਮੁਸ਼ਕਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।