19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਮ.ਪੀ. ਲੈਡ ਫ਼ੰਡ ਦੀ ਸੁਚੱਜੀ ਵਰਤੋਂ ਲਈ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਵਲੋਂ ਆਪਣੇ ਐੱਮ. ਪੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਪਦਮਸ੍ਰੀ ਰਾਜਿੰਦਰ ਗੁਪਤਾ। ਤਸਵੀਰ : ਰਿੰਪੀ ਸਟੂਡੀਓ 20-11-2026
ਬਰਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਵਲੋਂ ਆਪਣੇ ਐੱਮ.ਪੀ. ਲੈਡ ਫ਼ੰਡ ਦੀ ਸੁਚੱਜੇ ਅਤੇ ਲੋਕ ਹਿੱਤ ਵਿਚ ਵਰਤੋਂ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ, ਵਪਾਰਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਨੇ ਸੰਸਥਾਵਾਂ ਦੇ ਨੁਮਾਇੰਦਿਆਂ ਕੋਲੋਂ ਸ਼ਹਿਰ ਦੀਆਂ ਬੁਨਿਆਦੀ ਲੋੜਾਂ, ਸਮਾਜਿਕ ਸਰੋਕਾਰਾਂ ਅਤੇ ਵੱਖ-ਵੱਖ ਅਦਾਰਿਆਂ ਵਿਚ ਲੋੜੀਂਦੀਆਂ ਸਹੂਲਤਾਂ ਸਬੰਧੀ ਸੁਝਾਅ ਹਾਸਲ ਕੀਤੇ ਉਥੇ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਈ ਅਹਿਮ ਮੁੱਦੇ ਵਿਚਾਰੇ ਗਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਦੱਸਿਆ ਕਿ ਇਸ ਮਿਲਣੀ ਵਿਚ ਸ਼ਹਿਰ ਦੀਆਂ 20 ਤੋਂ 25 ਦੇ ਕਰੀਬ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸਮਾਜਿਕ ਅਤੇ ਵਿਕਾਸ ਕਾਰਜਾਂ ਲਈ ਲਗਭਗ 2 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਨ੍ਹਾਂ ਗ੍ਰਾਂਟਾਂ ਦੀ ਵੰਡ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਮਕਸਦ ਐਮ.ਪੀ. ਲੈਡ ਫ਼ੰਡ ਨੂੰ ਅਜਿਹੇ ਕੰਮਾਂ ਲਈ ਵਰਤਣਾ ਹੈ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਸਕੇ ਅਤੇ ਸ਼ਹਿਰ ਦੀਆਂ ਅਸਲ ਲੋੜਾਂ ਦੀ ਪੂਰਤੀ ਹੋਵੇ। ਸ੍ਰੀ ਗੁਪਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬਰਨਾਲਾ ਸ਼ਹਿਰ ਦੀ ਤਰੱਕੀ ਨਾਲ ਜੁੜੇ ਤਿੰਨ ਅਹਿਮ ਮੁੱਦੇ ਵਿਸ਼ੇਸ਼ ਤੌਰ ’ਤੇ ਉੱਭਰ ਕੇ ਸਾਹਮਣੇ ਆਏ ਹਨ। ਇਨ੍ਹਾਂ ਵਿਚ ਸ਼ਹਿਰ ਅੰਦਰ ਇੱਕ ਆਧੁਨਿਕ ਅਤੇ ਵਧੀਆ ਹਸਪਤਾਲ ਦੀ ਸਥਾਪਨਾ, ਇੱਕ ਚੰਗੇ ਸਰਕਾਰੀ ਕਾਲਜ ਦੀ ਲੋੜ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਾਸਤੇ ਇੰਡਸਟਰੀਅਲ ਫੋਕਲ ਪੁਆਇੰਟ ਸਥਾਪਤ ਕਰਨ ਦੀ ਮੰਗ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਮੁੱਦੇ ਸ਼ਹਿਰ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਰਨਾਲਾ ਵਿਚ ਪਹਿਲਾਂ ਵੀ ਇੱਕ ਵਧੀਆ ਹਸਪਤਾਲ ਸਥਾਪਤ ਕਰਨ ਲਈ ਉਪਰਾਲੇ ਕੀਤੇ ਗਏ ਸਨ ਪਰ ਕਿਸੇ ਕਾਰਨ ਕਰ ਕੇ ਉਹ ਯੋਜਨਾ ਸਿਰੇ ਨਹੀਂ ਚੜ੍ਹ ਸਕੀ। ਪੱਤਰਕਾਰਾਂ ਵਲੋਂ ਜਦੋਂ ਰਾਜਿੰਦਰ ਗੁਪਤਾ ਕੋਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਬਰਨਾਲਾ ਤੋਂ ਚੋਣ ਲੜਨ ਜਾਂ ਸਿੱਧੇ ਤੌਰ ’ਤੇ ਚੋਣ ਸਰਗਰਮੀਆਂ ਵਿਚ ਸ਼ਮੂਲੀਅਤ ਕਰਨ ਸਬੰਧੀ ਵਾਰ-ਵਾਰ ਸਵਾਲ ਕੀਤੇ ਗਏ ਤਾਂ ਉਨ੍ਹਾਂ ਇਸ ਬਾਰੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਇਹ ਸਵਾਲ ਸੁਣਦੇ ਆ ਰਹੇ ਹਨ ਪਰ ਉਨ੍ਹਾਂ ਦੀ ਸਰਗਰਮ ਰਾਜਨੀਤਕ ਵਿਚ ਕੋਈ ਰਚੀ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣ ਲੜਨਾ ਸਿਰਫ਼ ਉਮੀਦਵਾਰ ਬਣਨ ਤੱਕ ਸੀਮਤ ਨਹੀਂ ਹੁੰਦਾ, ਸਗੋਂ ਇਸ ਲਈ ਹਰ ਸਮੇਂ ਹਲਕੇ ਦੇ ਲੋਕਾਂ ਵਿਚ ਹਾਜ਼ਰ ਰਹਿਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂ ਦੇਣਾ ਵੀ ਜ਼ਰੂਰੀ ਹੁੰਦਾ ਹੈ। ਉਨ੍ਹਾਂ ਮੁਤਾਬਕ ਉਹ ਇਸ ਸਮੇਂ ਅਜਿਹੀ ਜ਼ਿੰਮੇਵਾਰੀ ਨਿਭਾਉਣ ਦੀ ਸਥਿਤੀ ਵਿਚ ਨਹੀਂ ਹਨ। ਉਨ੍ਹਾਂ ਹੋਰ ਸਪਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦਾ ਪਰਿਵਾਰ ਬਰਨਾਲਾ ਵਿਚ ਆ ਕੇ ਸ਼ਿਫ਼ਟ ਨਹੀਂ ਹੁੰਦਾ, ਉਦੋਂ ਤੱਕ ਉਹ ਅਜਿਹੀ ਵੱਡੀ ਜ਼ਿੰਮੇਵਾਰੀ ਚੁੱਕਣ ਦੇ ਸਮਰੱਥ ਨਹੀਂ ਸਮਝਦੇ। ਉਨ੍ਹਾਂ ਦੇ ਇਸ ਬਿਆਨ ਨਾਲ ਹਲਕਾ ਬਰਨਾਲਾ ਤੋਂ ਉਨ੍ਹਾਂ ਦੀ ਚੋਣ ਲੜਨ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਫ਼ਿਲਹਾਲ ਵਿਰਾਮ ਲੱਗਦਾ ਦਿਖਾਈ ਦੇ ਰਿਹਾ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਡੀ.ਸੀ. ਨੂੰ ਚਿਤਾਵਨੀ ਪੱਤਰ ਅਗਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।