19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਡੀ.ਸੀ. ਨੂੰ ਚਿਤਾਵਨੀ ਪੱਤਰ

ਬਰਨਾਲਾ, 19 ਨਵੰਬਰ (ਨਰਿੰਦਰ ਅਰੋੜਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: ਨੰ. 295) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਭਰ ਦੇ ਡੀ.

ਪੰਜਾਬ ਸਰਕਾਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਨੂੰ ਮੰਗ-ਪੱਤਰ ਦਿੰਦੇ ਹੋਏ ਡਾ: ਜੱਗਾ ਸਿੰਘ ਮੋੜ, ਡਾ: ਰਣਜੀਤ ਸਿੰਘ ਸੋਹੀ ਅਤੇ ਹੋਰ। ਤਸਵੀਰ : ਰਿੰਪੀ ਸਟੂਡੀਓ 20-11-2026
ਬਰਨਾਲਾ, 19 ਨਵੰਬਰ (ਨਰਿੰਦਰ ਅਰੋੜਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ: ਨੰ. 295) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਭਰ ਦੇ ਡੀ.ਸੀ. ਸਾਹਿਬਾਨ ਨੂੰ ਪੰਜਾਬ ਸਰਕਾਰ ਦੇ ਨਾਂ ਚੇਤਾਵਨੀ ਪੱਤਰ ਭੇਜੇ ਗਏ। ਬਰਨਾਲਾ ਵਿਖੇ ਸੂਬਾ ਆਗੂ ਰਣਜੀਤ ਸਿੰਘ ਸੋਹੀ ਅਤੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਮੌੜ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ ਰਾਹੀਂ ਮੁੱਖ ਮੰਤਰੀ ਦੇ ਨਾਂਅ ਚੇਤਾਵਨੀ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਡੇਢ ਲੱਖ ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੰਮ ਕਰਨ ਦੇ ਕਾਨੂੰਨੀ ਅਧਿਕਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ । ਹਰ ਸਰਕਾਰ ਨੇ ਮੰਗ ਨੂੰ ਜਾਇਜ਼ ਦੱਸ ਕੇ ਹੱਲ ਕਰਨ ਦੇ ਵਾਅਦੇ ਕੀਤੇ, ਪਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 26 ਨਵੰਬਰ 2024 ਨੂੰ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨਾਲ ਹੋਈ ਪੈਨਲ ਮੀਟਿੰਗ ਅਤੇ 16 ਅਪ੍ਰੈਲ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਦੀ ਅਗਵਾਈ ਹੇਠ ਕੈਬਿਨਟ ਸਬ-ਕਮੇਟੀ ਦੀ ਮੀਟਿੰਗ ਵਿਚ ਟਰੇਨਿੰਗ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਡਾਇਰੈਕਟਰ ਸਿਹਤ ਡਾ: ਹਿਤਿੰਦਰ ਕੌਰ ਵਲੋਂ 21 ਜੁਲਾਈ 2026 ਨੂੰ ਸਿਵਲ ਸਰਜਨਾਂ ਨੂੰ ਸਵੈ-ਘੋਸ਼ਣਾ ਪੱਤਰ ਇਕੱਤਰ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ। ਜਥੇਬੰਦੀ ਵਲੋਂ ਹਜ਼ਾਰਾਂ ਮੈਂਬਰਾਂ ਦੇ ਦਸਤਾਵੇਜ਼ ਜਮ੍ਹਾ ਕਰਵਾ ਦਿੱਤੇ ਗਏ, ਪਰ ਢਾਈ ਮਹੀਨੇ ਬੀਤਣ ਦੇ ਬਾਵਜੂਦ ਟਰੇਨਿੰਗ ਸ਼ੁਰੂ ਨਹੀਂ ਕੀਤੀ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ 25 ਨਵੰਬਰ ਤੱਕ ਟਰੇਨਿੰਗ ਸਬੰਧੀ ਕੋਈ ਸਾਰਥਿਕ ਕਦਮ ਨਾ ਚੁੱਕਿਆ ਗਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਦਰਸ਼ਨ ਕੁਮਾਰ ਢਿਲਵਾਂ ਸੂਬਾ ਕਮੇਟੀ ਮੈਂਬਰ, ਗੁਰਮੇਲ ਸਿੰਘ ਢਿਲਵਾਂ ਜ਼ਿਲ੍ਹਾ ਚੇਅਰਮੈਨ, ਅਮਰਜੀਤ ਸਿੰਘ ਕਾਲਸਾਂ ਜ਼ਿਲ੍ਹਾ ਸਕੱਤਰ, ਜਗਰੂਪ ਸਿੰਘ ਬੜੈਚ ਜ਼ਿਲ੍ਹਾ ਕੈਸ਼ੀਅਰ, ਮੋਹਨ ਲਾਲ ਬਲਾਕ ਪ੍ਰਧਾਨ ਬਰਨਾਲਾ, ਬਿੱਕਰ ਸਿੰਘ ਬਲਾਕ ਪ੍ਰਧਾਨ ਸ਼ਹਿਣਾ, ਦਲਬਾਰ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਦਵਿੰਦਰ ਕੁਮਾਰ ਬਰਨਾਲਾ, ਜਗਸੀਰ ਸਿੰਘ ਜੱਗੀ ਸੰਘੇੜਾ, ਅਮਰਜੀਤ ਸਿੰਘ ਐਮ.ਕੇ., ਬਾਰੂ ਮੁਹੰਮਦ ਹਰਦਾਸਪੁਰਾ, ਰਾਜ ਸਿੰਘ ਘੁੰਨਸ, ਹਰਬੰਸ ਸਿੰਘ ਹਮੀਦੀ, ਜਸਵੰਤ ਸਿੰਘ ਛੀਨੀਵਾਲ, ਹਰੀ ਸਿੰਘ ਮੂੰਮ, ਮਲਕੀਤ ਸਿੰਘ ਦੀਵਾਨਾ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਲੇਬਰ ਚੌਕ ਵਿਚ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਐੱਮ.ਪੀ. ਲੈਡ ਫ਼ੰਡ ਦੀ ਸੁਚੱਜੀ ਵਰਤੋਂ ਲਈ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।