19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਸਾਲਾਨਾ ਸਮਾਗਮ ਅੱਜ

ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਸਥਾਨਕ ਪੰਚਮੁਖੀ ਅਤੇ ਸ਼ਨੀ ਦੇਵ ਮੰਦਰ ਵਿਖੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰੀਸ਼ ਕੁਮਾਰ ਗੋਸ਼ਾ ਅਤੇ ਪੰਡਿਤ ਸੋਮਨਾਥ ਨੇ ਦੱਸਿਆ ਕਿ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ਨੂੰ ਲੈ ਕੇ ਵਿਸ਼ਾਲ ਜਾਗਰਨ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 20-11-2026
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਸਥਾਨਕ ਪੰਚਮੁਖੀ ਅਤੇ ਸ਼ਨੀ ਦੇਵ ਮੰਦਰ ਵਿਖੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰੀਸ਼ ਕੁਮਾਰ ਗੋਸ਼ਾ ਅਤੇ ਪੰਡਿਤ ਸੋਮਨਾਥ ਨੇ ਦੱਸਿਆ ਕਿ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ਨੂੰ ਲੈ ਕੇ ਵਿਸ਼ਾਲ ਜਾਗਰਨ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸ਼ਿਆਮ ਬਾਬਾ ਦਾ ਗੁਣਗਾਨ ਕਰਨ ਲਈ ਨਿੱਕੀ ਗੋਇਲ ਅਤੇ ਦੀਪਕ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਸਮਾਗਮ ਦੀਵਾਨੇ ਖਾਟੂ ਵਾਲੇ ਪ੍ਰਚਾਰ ਮੰਡਲ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵਿਸ਼ੇਸ਼ ਸਹਿਯੋਗ ਐਡਵੋਕੇਟ ਸਤਨਾਮ ਸਿੰਘ ਰਾਹੀ, ਮਾਤਾ ਦਾਤੀ ਮੰਦਰ, ਜੈ ਸ਼ਿਵ ਭੋਲੇ ਕਾਂਵੜ, ਸਨਾਤਨ ਧਰਮ ਮਹਾਂਵੀਰ ਦਲ, ਅਗਰਵਾਲ ਸਭਾ, ਬਾਲਾ ਜੀ ਪ੍ਰਚਾਰ ਮੰਡਲ, ਰਾਧਾ ਰਾਣੀ ਪ੍ਰਭਾਤ ਫੇਰੀ ਮੰਡਲ ਅਤੇ ਹੋਰ ਸੰਸਥਾਵਾਂ ਦਾ ਵੱਡਾ ਸਹਿਯੋਗ ਹੈ। ਇਸ ਮੌਕੇ ਮੰਡਲ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਖੋ ਕੈਂਚੀਆਂ ਪੁਲਿਸ ਨੇ ਨਸ਼ੀਲੇ ਪਦਾਰਥ ਤੋਂ ਇਲਾਵਾ ਚੋਰੀ ਦੀ ਗੱਡੀ ਅਤੇ ਮੋਟਰਸਾਈਕਲ ਸਮੇਤ ਤਿੰਨ ਦਬੋਚੇ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।